ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲਾ: ਸੁਸਾਈਡ ਨੋਟ 'ਚ ਹੋਏ ਇਹ ਵੱਡੇ ਖੁਲਾਸੇ
Published : Jan 4, 2018, 4:57 pm IST
Updated : Jan 4, 2018, 11:32 am IST
SHARE ARTICLE

ਅੰਮ੍ਰਿਤਸਰ: ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ 'ਚ ਪੁਲਿਸ ਨੂੰ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਰਾਹੀ ਪੁਲਿਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਇਹ ਸੁਸਾਈਡ ਨੋਟ ਚੱਢਾ ਦੀ ਗੱਡੀ ਵਿਚੋਂ ਬਰਾਮਦ ਕੀਤਾ। ਇਸ ਸੁਸਾਈਡ ਨੋਟ 'ਚ ਇੰਦਰਪ੍ਰੀਤ ਨੇ ਲਿਖਿਆ ਹੈ ਕਿ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਸਾਜਿਸ਼ ਤਹਿਤ ਫਸਾਇਆ ਗਿਆ ਹੈ। ਉਸ ਦੇ ਪਿਤਾ ਨਾਲ ਵੀਡੀਓ 'ਚ ਨਜ਼ਰ ਆਈ ਔਰਤ ਅਤੇ ਉਸ ਦਾ ਪਤੀ ਇਸ ਸਾਜਿਸ਼ 'ਚ ਸ਼ਾਮਿਲ ਹਨ। 


ਸੁਸਾਈਡ ਨੋਟ 'ਚ ਇਹ ਵੀ ਲਿਖਿਆ ਹੈ ਕਿ ਛੋਟਾ ਭਰਾ ਪ੍ਰਭਪ੍ਰੀਤ ਨਾਲ ਉਸ ਦੀ ਅਤੇ ਉਸ ਦੇ ਪਿਤਾ ਦੀ ਨਹੀਂ ਬਣਦੀ ਸੀ ਅਤੇ ਉਸ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਆਪਣੇ ਪਿਤਾ ਦੇ ਗਲਤ ਦਸਤਖਤ ਕਰਕੇ ਜਾਇਦਾਦ 'ਚ ਹੇਰਾ-ਫੇਰੀ ਕੀਤੀ ਸੀ। ਇਸ ਸੁਸਾਈਡ ਨੋਟ 'ਚ ਏ. ਡੀ.ਜੀ. ਪੀ. ਰਾਕੇਸ਼ ਚੰਦਰਾ ਸਣੇ ਸੁਰਜੀਤ, ਇੰਦਰਪ੍ਰੀਤ ਸਿੰਘ, ਹਰੀ ਸਿੰਘ ਸੰਧੂ, ਨਿਰਮਲ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਿਲ ਹਨ। 

 

ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਤੋਂ ਇਨਸਾਫ ਨਾ ਮਿਲਣ ਕਰਕੇ ਹੀ ਇੰਦਰਪ੍ਰੀਤ ਨੇ ਖੁਦਕੁਸ਼ੀ ਦਾ ਰਸਤਾ ਅਪਣਾਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਾਫੀ ਸਮੇਂ ਤੋਂ ਇੰਦਰਪ੍ਰੀਤ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਉਸ ਨੇ ਇਹ ਵੀ ਲਿਖਿਆ ਹੈ ਕਿ ਮੇਰੇ ਪਿਤਾ ਬੇਕਸੂਰ ਹਨ, ਹਾਂ ਉਨ੍ਹਾਂ ਤੋਂ ਇਹ ਗਲਤੀ ਜ਼ਰੂਰ ਹੋਈ ਕਿ ਉਹ ਮਹਿਲਾ ਦੀਆਂ ਗੱਲਾਂ 'ਚ ਆ ਗਏ ਪਰ ਉਸ ਦੇ ਨਾਲ ਕੋਈ ਗਲਤ ਕੰਮ ਨਹੀਂ ਕੀਤਾ। 



ਦੱਸਣਯੋਗ ਹੈ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਦੇ ਬਿਆਨਾਂ 'ਤੇ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੰਦਰਪ੍ਰੀਤ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਇੰਦਰਪ੍ਰੀਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਅਤੇ ਜਾਂਚ ਵਿਚ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਸੀ।



ਜ਼ਿਕਰੇਯੋਗ ਹੈ ਕਿ ਬੁੱਧਵਾਰ ਇੰਦਰਪ੍ਰੀਤ ਸਿੰਘ ਚੱਢਾ ਡਾਕਟਰ ਨੂੰ ਮਿਲਣ ਗਏ ਸਨ ਅਤੇ ਡਰਾਈਵਰ ਨੂੰ ਇਹ ਦੇਖਣ ਲਈ ਭੇਜਿਆ ਸੀ ਕਿ ਉਹ ਘਰ ਹਨ ਜਾਂ ਨਹੀਂ। ਇਸ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement