ਜੁਲਾਈ 2017 ਤੋਂ 750 ਰੁਪਏ ਦੇ ਹਿਸਾਬ ਨਾਲ ਮਿਲੇਗੀ ਪੈਨਸ਼ਨ ਦੀ ਰਾਸ਼ੀ : ਰਜ਼ੀਆ ਸੁਲਤਾਨਾ
Published : Jan 9, 2018, 12:29 am IST
Updated : Jan 8, 2018, 6:59 pm IST
SHARE ARTICLE

ਸੰਗਰੂਰ, 8 ਜਨਵਰੀ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਪੰਜਾਬ ਦੇ ਰਾਜ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ 'ਚ ਚਲ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਜੁਲਾਈ 2017 ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਸੂਬੇ ਦੇ ਲਾਭਪਾਤਰੀਆਂ ਨੂੰ 750 ਦੀ ਰਾਸ਼ੀ ਦੇ ਹਿਸਾਬ ਨਾਲ ਮਿਲੇਗੀ। ਉਨ੍ਹਾਂ ਦੋਹਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਉਂਦੇ ਮਾਰਚ ਮਹੀਨੇ ਤਕ ਚਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ, ਤਾਂ ਜੋ ਸਰਕਾਰ ਵਲੋਂ ਆਏ ਫ਼ੰਡਜ਼ ਦੀ ਸਹੀ ਵਰਤੋਂ ਹੋ ਸਕੇ। 


ਮੀਟਿੰਗ ਦੌਰਾਨ ਰਾਜ ਮੰਤਰੀ ਨੇ ਜ਼ਿਲ੍ਹਾ ਸਮਾਜਕ ਸੁਰੱਖਿਆ ਅਧਿਕਾਰੀ ਤੋਂ ਪੈਨਸ਼ਨਾਂ ਦੀ ਵੰਡ ਸਬੰਧੀ ਅਤੇ ਜ਼ਿਲ੍ਹਾ ਭਲਾਈ ਅਧਿਕਾਰੀ ਤੋਂ ਆਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਸਮੀਖਿਆ ਵੀ  ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਲੋਕ ਹਿਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਤਰਜ਼ੀਹ ਦਿਤੀ ਜਾਵੇ ਤਾਂ ਜੋ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮਗਨਰੇਗਾ, ਡਰੇਨੇਜ਼, ਜੰਗਲਾਤ, ਸਿੰਚਾਈ, ਲੋਕ ਨਿਰਮਾਣ ਵਿਭਾਗ ਤੇ ਮੰਡੀਬੋਰਡ ਦੇ ਕੰਮਾਂ ਦਾ ਵੀ ਜ਼ਾਇਜ਼ਾ ਲਿਆ। ਰਾਜ ਮੰਤਰੀ ਨੇ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਸਾਰੇ ਬਕਾਇਆ ਕਾਰਜ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement