ਕੈਪਟਨ ਅਮਰਿੰਦਰ ਸਿੰਘ ਰਾਜਾ ਨਹੀਂ, ਫ਼ਕੀਰ : ਧਰਮਸੋਤ
Published : Feb 11, 2018, 12:09 am IST
Updated : Feb 10, 2018, 6:39 pm IST
SHARE ARTICLE

ਚੰਡੀਗੜ੍ਹ, 10 ਫ਼ਰਵਰੀ (ਸਪੋਕਸਮੈਨ ਸਮਾਚਾਰ ਸੇਵਾ) :  ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਹੰਕਾਰੀ ਰਾਜਾ' ਦੱਸਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਵਾਬ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰਾਜਾ ਨਹੀਂ ਸਗੋਂ ਫ਼ਕੀਰ ਹੈ ਜਿਸ ਨੇ ਕਦੇ ਵੀ ਕੁਰਸੀ ਦੀ ਇੱਛਾ ਨਹੀਂ ਰੱਖੀ ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿਚ ਸਮੇਂ-ਸਮੇਂ 'ਤੇ ਕੁਰਸੀ ਨੂੰ ਠੁੱਡ ਹੀ ਮਾਰੀ ਹੈ।ਉਨ੍ਹਾਂ ਕਿਹਾ ਕਿ ਹੰਕਾਰੀ ਤਾਂ ਅਸਲ ਵਿਚ ਬਾਦਲਕੇ ਹਨ ਜਿਨ੍ਹਾਂ ਨੇ ਅਪਣੇ ਰਾਜ ਵਿਚ ਪੰਜਾਬੀਆਂ ਨੂੰ ਰੱਜ ਕੇ ਲੁਟਿਆ ਤੇ ਕੁਟਿਆ ਤੇ ਉਹ ਸੱਤਾ ਦੇ ਨਸ਼ੇ ਵਿਚ ਇਹ ਖ਼ੁਸਫ਼ਹਿਮੀ ਪਾਲ ਬੈਠੇ ਸਨ ਕਿ 25 ਸਾਲ ਰਾਜ ਕਰਨਗੇ ਪਰ ਲੋਕਾਂ ਨੇ ਉਨ੍ਹਾਂ ਦਾ ਹੰਕਾਰ ਤੋੜਦਿਆਂ ਉਨ੍ਹਾਂ ਨੂੰ ਸੱਤਾ ਦੀ ਕੁਰਸੀ ਤੋਂ ਲਾਹ ਮਾਰਿਆ। 


'ਸਪੋਕਸਮੈਨ ਟੀਵੀ' ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਰਬਾਰ ਸਾਹਿਬ 'ਤੇ ਹਮਲੇ ਦੇ ਵਿਰੋਧ ਵਿਚ ਅਤੇ ਪੰਜਾਬ ਦੇ ਪਾਣੀਆਂ ਦੇ ਹੱਕ ਵਿਚ ਕੁਰਸੀ ਦਾ ਤਿਆਗ ਕੀਤਾ ਪਰ ਬਾਦਲਕਿਆਂ ਨੇ ਕੁਰਸੀ ਨਾਲ ਚਿੰਬੜੇ ਰਹਿਣ ਲਈ ਦੁਨੀਆਂ ਭਰ ਦਾ ਹਰ ਗ਼ਲਤ ਕੰਮ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਬਾਖ਼ੂਬੀ ਸਮਝਦੇ ਹਨ। ਬੇਸ਼ੱਕ ਪੰਜਾਬ ਔਖੇ ਵਿੱਤੀ ਹਾਲਾਤ ਵਿਚੋਂ ਲੰਘ ਰਿਹਾ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 750 ਰੁਪਏ ਕੀਤੀ, ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 21 ਹਜ਼ਾਰ ਰੁਪਏ ਕੀਤੀ, ਕਿਸਾਨਾਂ ਦਾ ਦੋ ਲੱਖ ਤਕ ਦਾ ਕਰਜ਼ਾ ਮਾਫ਼ ਕੀਤਾ, ਗ਼ਰੀਬਾਂ ਦਾ ਪੰਜਾਹ ਹਜ਼ਾਰ ਤਕ ਦਾ ਕਰਜ਼ਾ ਮਾਫ਼ ਕੀਤਾ ਤੇ ਸਨਅਤਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਿਤੀ ਜਾ ਰਹੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement