ਕਿਲ੍ਹਾ ਮੁਬਾਰਕ 'ਚ 25 ਕਰੋੜ ਨਾਲ ਬਣੇਗਾ ਪੰਜ ਤਾਰਾ ਹੋਟਲ : ਸਿੱਧੂ
Published : Sep 27, 2017, 10:08 pm IST
Updated : Sep 27, 2017, 4:38 pm IST
SHARE ARTICLE

ਪਟਿਆਲਾ, 27 ਸਤੰਬਰ (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਸਰਕਾਰ ਵਲੋਂ ਰਾਜ ਵਿਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਨਵੀਂ ਸੈਰ ਸਪਾਟਾ ਨੀਤੀ ਤਿਆਰ ਕੀਤੀ ਗਈ ਹੈ ਜਿਸ ਨੂੰ 16 ਅਕਤੂਬਰ ਦੀ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਰਖਿਆ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਰਾਜ ਪਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।
ਸਿੱਧੂ ਨੇ ਦਸਿਆ ਕਿ ਸੈਰ ਸਪਾਟਾ ਵਿਭਾਗ ਦੇ ਬੰਦ ਹੋ ਚੁੱਕੇ 20 ਹੋਟਲਾਂ ਨੂੰ ਚਲਾਉਣ ਲਈ ਉਨ੍ਹਾਂ ਨੂੰ ਹੋਟਲ ਸਨਅਤ ਦੇ ਵੱਡੇ ਨਿਜੀ ਅਦਾਰਿਆਂ ਨੂੰ ਦਿਤਾ ਜਾਵੇਗਾ ਜਿਸ ਦੀ ਆਮਦਨ ਦਾ ਹਿੱਸਾ ਰਾਜ ਸਰਕਾਰ ਨੂੰ ਵੀ ਮਿਲੇਗਾ। ਸਿੱਧੂ ਨੇ ਕਿਹਾ ਕਿ ਪਟਿਆਲਾ ਦੇ ਬਾਬਾ ਆਲਾ ਸਿੰਘ ਕਿਲ੍ਹਾ ਮੁਬਾਰਕ ਵਿਚ 25 ਕਰੋੜ ਰੁਪਏ ਦੀ ਲਾਗਤ ਨਾਲ ਬੂਟੀਕ ਹੋਟਲ ਬਣਾਇਆ ਜਾਵੇਗਾ ਜਿਸ ਵਿਚ ਪੰਜ ਤਾਰਾ ਹੋਟਲਾਂ ਵਾਲੀਆਂ ਸਹੂਲਤਾਂ ਉਪਲਭਧ ਹੋਣਗੀਆਂ।
ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸਾਰੇ ਢਾਬਿਆਂ ਦੀ ਰਜਿਸਟਰੇਸ਼ਨ ਕਰੇਗੀ ਜਿਸ ਦਾ ਮੁੱਖ ਮਕਸਦ ਸੈਲਾਨੀਆਂ ਨੂੰ ਮਿਆਰੀ ਤੇ ਸਾਫ਼ ਸੁਥਰਾ ਖਾਣਾ ਮੁਹਈਆ ਕਰਾਉਣ ਦੇ ਨਾਲ-ਨਾਲ ਸਾਫ ਸੁਥਰਾ ਮਾਹੌਲ ਮੁਹਈਆ ਕਰਵਾਉਣਾ ਹੋਵੇਗਾ। ਸਿੱਧੂ ਨੇ ਕਿਹਾ ਕਿ ਵੈਡਿਗ ਸਰਕਟ ਦੇ ਨਾਲ-ਨਾਲ ਸੂਫ਼ੀ ਸਰਕਟ, ਅੰਮ੍ਰਿਤਸਰ ਸਰਕਟ, ਪੁਰਾਣੀਆਂ ਹਵੇਲੀਆਂ  ਦੀ ਸੰਭਾਲ ਤੇ ਫ਼ਾਰਮ ਟੂਰਿਜ਼ਮ ਨੂੰ ਵੀ ਪੈਰਾਂ 'ਤੇ ਖੜਾ ਕੀਤਾ ਜਾਵੇਗਾ। ਉਨ੍ਹਾਂ ਕਾਫ਼ੀ ਦੇਰ ਤੋਂ ਬੰਦ ਪਏ ਪਟਿਆਲਾ ਦੇ ਵਿਰਾਸਤੀ ਮੇਲੇ ਨੂੰ ਵੀ ਮੁੜ ਤੋਂ ਕਰਾਉਣ ਦਾ ਐਲਾਨ ਵੀ ਕੀਤਾ।  
ਜਸਪਾਲ ਸਿੰਘ (ਆਈ.ਏ.ਐਸ ਅਧਿਕਾਰੀ) ਨੇ ਉਨ੍ਹਾਂ ਦੇ ਵਿਭਾਗ ਦੇ ਕਾਰਜਾਂ ਦਾ ਜ਼ਿਕਰ ਕੀਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ, ਟੂਰ ਆਪਰੇਟਰਜ਼ ਪੰਜਾਬ ਦੇ ਚੇਅਰਮੈਨ ਮਨਮੀਤ ਸਿੰਘ, ਡਾ. ਰਣ ਸਿੰਘ ਧਾਲੀਵਾਲ, ਏ.ਡੀ.ਸੀ. ਜਨਰਲ ਪੂਨਮਦੀਪ ਕੌਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਜੀਵਨਜੋਤ ਕੌਰ, ਕਾਂਗਰਸ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਪੁਰੀ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਕੀਰਤ ਸਿੰਘ ਆਹਲੂਵਾਲੀਆ ਨੇ ਫ਼ਾਰਮ ਟੂਰਿਜ਼ਮ ਬਾਰੇ ਤਜਰਬੇ ਸਾਂਝੇ ਕੀਤੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement