ਲੁਧਿਆਣਾ ਨਗਰ ਨਿਗਮ ਚੋਣਾਂ
Published : Feb 28, 2018, 12:13 am IST
Updated : Feb 27, 2018, 6:43 pm IST
SHARE ARTICLE

ਕਾਂਗਰਸ 62 ਵਾਰਡਾਂ ਵਿਚ ਜਿੱਤੀ, ਸਪੱਸ਼ਟ ਬਹੁਮਤ
ਲੁਧਿਆਣਾ, 27 ਫ਼ਰਵਰੀ (ਮਹੇਸ਼ਇੰਦਰ ਸਿੰਘ ਮਾਂਗਟ): ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਪਾਈਆਂ  ਵੋਟਾਂ ਦੇ ਨਤੀਜੇ ਅੱਜ ਐਲਾਨੇ ਗਏ ਜਿਨ੍ਹਾਂ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ 62 ਸੀਟਾਂ 'ਤੇ ਜਿੱਤ ਦਰਜ ਕੀਤੀ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 11, ਭਾਰਤੀ ਜਨਤਾ ਪਾਰਟੀ ਨੂੰ 10, ਲੋਕ ਇਨਸਾਫ਼ ਪਾਰਟੀ ਨੂੰ 7, ਆਜ਼ਾਦ ਨੂੰ 4 ਅਤੇ ਆਮ ਆਦਮੀ ਪਾਰਟੀ ਨੂੰ ਇਕ ਸੀਟ ਮਿਲੀ। ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼ਹਿਰ ਲੁਧਿਆਣਾ ਦੇ 95 ਵਾਰਡਾਂ ਲਈ 24 ਫ਼ਰਵਰੀ ਨੂੰ ਵੋਟਾਂ ਪਈਆਂ ਸਨ, ਜਦਕਿ 26 ਫ਼ਰਵਰੀ ਨੂੰ ਵਾਰਡ ਨੰਬਰ 44 ਦੇ ਬੂਥ ਨੰਬਰ-2 ਅਤੇ 3 ਵਿਚ ਮੁੜ ਮਤਦਾਨ ਕਰਵਾਇਆ ਸੀ। ਗਿਣਤੀ ਦਾ ਕੰਮ ਅੱਜ ਸਵੇਰੇ 9 ਵਜੇ ਸ਼ੁਰੂ ਹੋਇਆ ਜਿਸ ਦੌਰਾਨ ਸਾਰੇ ਵਾਰਡਾਂ ਦੇ 


ਨਤੀਜੇ 12.30 ਵਜੇ ਤਕ ਪ੍ਰਾਪਤ ਹੋ ਗਏ ਸਨ। ਉਨ੍ਹਾਂ ਦਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ ਵਾਰਡ ਨੰਬਰ 3, 4, 7, 9, 10, 12, 13, 14, 15, 16, 18, 19, 20, 21, 22, 23, 24, 25, 27, 33, 35, 39, 43, 44, 45, 47, 48, 49, 51, 52, 53, 56, 58, 60, 63, 64, 65, 66, 67, 68, 69, 70, 71, 72, 73, 74, 75, 76, 78, 80, 81, 82, 83, 86, 87, 88, 90, 91, 92, 93, 94 ਅਤੇ 95 ਵਿਚ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਾਰਡ ਨੰਬਰ 1, 2, 6, 17, 26, 28, 29, 30, 34, 46 ਅਤੇ 54 ਵਿਚ ਕਾਮਯਾਬ ਰਹੇ। ਭਾਰਤੀ ਜਨਤਾ ਪਾਰਟੀ ਨੇ ਵਾਰਡ ਨੰਬਰ 8, 31, 57, 59, 62, 77, 79, 84, 85 ਅਤੇ 89 ਵਿਚ ਦਰਜ ਕੀਤੀ। ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਵਾਰਡ ਨੰਬਰ 32, 36, 37, 38, 40, 41 ਅਤੇ 50 ਵਿਚ ਸਫ਼ਲ ਰਹੇ। ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 11 ਵਿਚ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 5, 42, 55 ਅਤੇ 61 ਤੋਂ ਆਜ਼ਾਦ ਉਮੀਦਵਾਰ ਜਿੱਤ ਦਰਜ ਕਰਨ ਵਿਚ ਕਾਮਯਾਬ ਰਹੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement