ਪੰਜਾਬ ਰੋਡਵੇਜ਼ ਤੇ ਸਕੂਲ ਬਸਾਂ ਟਕਰਾਈਆਂ, ਦੋ ਬੱਚੇ ਜ਼ਖ਼ਮੀ
Published : Nov 1, 2017, 12:01 am IST
Updated : Oct 31, 2017, 6:31 pm IST
SHARE ARTICLE

ਕਾਦੀਆਂ, 31 ਅਕਤੂਬਰ (ਅਬਦੁਲ ਸਲਾਮ ਤਾਰੀ) : ਕਾਦੀਆਂ ਤੋਂ ਗੁਰਦਾਸਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਦਯਾਨੰਦ ਐਂਗਲੋ ਵੈਦਿਕ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਨਾਲ ਟਕਰਾ ਗਈ ਜਿਸ 'ਚ ਦੋ ਬੱਚਿਆਂ ਨੂੰ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦਸਿਆ ਕਿ ਕਾਦੀਆਂ ਦਯਾਨੰਦ ਐਗਲੋਵੈਦਿਕ ਸਕੂਲ ਦੀ ਬੱਸ ਨਜ਼ਦੀਕੀ  ਪਿੰਡ ਖਾਰਾ ਅਤੇ ਕੋਟ ਟੋਡਰਮਲ ਤੋਂ ਬੱਚਿਆਂ ਨੂੰ ਇਕੱਠੇ ਕਰ ਕੇ ਬਾਅਦ ਵਿਚ ਸਕੂਲ ਬੱਸ ਵਾਪਸ ਕਾਦੀਆਂ ਆ ਰਹੀ  ਸੀ। ਇਸ ਮੌਕੇ ਪੰਜਾਬ ਰੋਡਵੇਜ਼ ਦੀ ਬੱਸ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਦੇ ਹੋਏ ਸਕੂਲ ਬੱਸ ਨਾਲ ਜਾ ਟਕਰਾਈ। 


ਦੋਹਾਂ ਬਸਾਂ ਨੂੰ ਡਰਾਈਵਰ ਸਾਈਡ ਤੋਂ ਨੁਕਸਾਨ ਪਹੁੰਚਿਆ ਹੈ। ਘਟਨਾ ਵਿਚ ਦਯਾ ਨੰਦ ਸਕੂਲ ਕਾਦੀਆਂ ਦੀ ਤੀਸਰੀ ਜਮਾਤ ਦੀ ਏਕਤਾ ਅਤੇ ਅੱਠਵੀਂ ਜਮਾਤ ਦਾ ਗੁਰਪ੍ਰੀਤ ਸਿੰਘ ਨਿਵਾਸੀ ਖਾਰਾ ਜ਼ਖ਼ਮੀ ਹੋਏ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਪਰਮਜੀਤ ਕੌਰ ਨੇ ਦਸਿਆ ਕਿ ਇਸ ਸਬੰਧ ਵਿਚ ਕਾਦੀਆਂ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ। ਜਦੋਂ ਇਸ ਸਬੰਧ ਵਿਚ ਐਸ ਐਚ ਓ ਥਾਣਾ ਕਾਦੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement