ਪੱਤਰਕਾਰਾਂ ਨਾਲ ਪੰਗਾ ਲੈਣ ਵਾਲਾ ਕੈਪਟਨ ਦਾ ਡੀਸੀ ਕਸੂਤਾ ਫਸਿਆ
Published : Dec 24, 2017, 10:44 am IST
Updated : Dec 24, 2017, 5:14 am IST
SHARE ARTICLE

ਮਾਨਸਾ: ਪਿਛਲੇ ਦਿਨੀਂ ਪੱਤਰਕਾਰਾਂ ਨਾਲ ਡੀਸੀ ਮਾਨਸਾ ਵੱਲੋਂ ਕੀਤੀ ਬਦਸਲੂਕੀ ਦੇ ਵਿਰੋਧ ਵਜੋਂ ਅੱਜ ਮਾਨਸਾ ਬਲਾਕ ਦੇ ਪਿੰਡ ਭੈਣੀਬਾਘਾ ਵਿੱਚ ਵੱਡਾ ਇਕੱਠ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਨੇ ਡੀਸੀ ਦੀ ਅਰਥੀ ਸਾਡ਼੍ਹੀ।


ਇਸ ਮੌਕੇ  ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਬਲਾਕ ਪ੍ਰਧਾਨ ਬਲਵਿੰਦਰ ਖ਼ਿਆਲਾਂ ਨੇ ਕਿਹਾ ਕਿ ਜੋ ਪੱਤਰਕਾਰਾਂ 'ਤੇ ਹਮਲੇ ਕਰਕੇ ਆਵਾਜ਼ ਬੰਦ ਕੀਤੀ ਜਾ ਰਹੀ ਹੈ, ਇਹ ਲੋਕਤੰਤਰ ਨਾਲ ਖਿਲਵਾਡ਼ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਸਰਕਾਰਾਂ ਪਕੌਕਾ ਨਾ ਦੇ ਕਾਨੂੰਨ ਵਾਸਤੇ ਬਿੱਲ ਲਿਆ ਕੇ ਸੰਘਰਸ਼ਸੀਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੀਡੀਆ ਦੇ ਸਵਾਲ ਪੁੱਛਣ ਤੋਂ ਭਡ਼ਕੇ ਡੀਸੀ ਮਾਨਸਾ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਜਨਤਾ ਦੀ ਆਵਾਜ਼ ਨੂੰ ਦੁਨੀਆ ਸਾਹਮਣੇ ਲਿਜਾਣ ਵਾਲੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਅਫ਼ਸਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


ਆਗੂਆਂ ਨੇ ਕਿਹਾ ਕਿ ਜਥੇਬੰਦੀ ਪੱਤਰਕਾਰਾਂ ਦੇ ਹਰ ਸੱਦੇ 'ਤੇ ਡਟ ਕੇ ਸਾਥ ਦਿੱਤਾ ਜਾਵੇਗਾ। 26 ਦਸੰਬਰ ਵਾਲੇ ਧਰਨੇ ਵਿੱਚ ਡਕੌਦਾਂ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ 

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement