ਪਿਛਲੀ ਸਰਕਾਰ ਨੇ ਦੋਵੇਂ ਹੱਥੀਂ ਖ਼ਜ਼ਾਨਾ ਲੁਟਿਆ : ਮਨਪ੍ਰੀਤ
Published : Sep 27, 2017, 10:05 pm IST
Updated : Sep 27, 2017, 4:37 pm IST
SHARE ARTICLE

ਬਟਾਲਾ, 27 ਸਤੰਬਰ (ਡਾ.ਹਰਪਾਲ ਸਿੰਘ ਬਟਾਲਵੀ) : ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਦੀ ਦੋਹਾਂ ਹੱਥਾਂ ਨਾਲ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਜ਼ਾਨੇ ਦੀ ਹਾਲਤ ਠੀਕ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਗੱਲ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਹੋਈ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਹੀ।
ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਜਿਤਾਉਣ ਲਈ ਹਲਕਾ ਵਾਰ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਵਰਕਰ ਤਗੜੇ ਹੋ ਕੇ ਜਾਖੜ ਨੂੰ ਜਿਤਾਉਣ। ਮਨਪ੍ਰੀਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਮਾਲੋਮਾਲ ਕੀਤਾ ਜਾਵੇਗਾ।  
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਕਾਲੀ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ ਹਰ ਹਲਕੇ ਵਿਚ ਧੜੇਬੰਦੀ ਕਰ ਕੇ ਨਮੋਸ਼ੀ ਤੇ ਵਿਰੋਧਤਾ ਦਾ ਸਾਹਮਣਾ ਪੈ ਰਿਹਾ ਹੈ। ਪਿੰਡ ਸੁਚਾਨੀਆਂ ਵਿਖੇ ਰਵੀ ਹਾਂਡਾ (ਵਾਈਸ ਚੇਅਰਮੈਨ ਰੂਰਲ ਡਿਵੈਲਪਮੈਂਟ ਸੈੱਲ ਪੰਜਾਬ ਕਾਂਗਰਸ) ਦੇ ਯਤਨਾਂ ਸਦਕਾ ਹੋਈ ਮੀਟਿੰਗ 'ਚ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਮਨਪ੍ਰੀਤ ਦੱਤਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਸਾਬਕਾ ਵਿਧਾਇਕ ਮੁਹੰਮਦ ਸਦੀਕ ਵੀ ਸ਼ਾਮਲ ਸਨ।
ਇਸ ਮੌਕੇ  ਦੀਪਕ, ਜਤਿੰਦਰ, ਮਨੀਸ਼ ਹਾਂਡਾ, ਗੋਕਲ ਚੰਦ ਭੰਡਾਰੀ, ਲਖਵਿਦਰ, ਮਿੱਤਰ ਸਿੰਘ, ਨੀਲੂ ਤੇ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement