ਸਿੱਖਿਆ ਮੰਤਰੀ ਨੇ ਪੰਡਤ ਰਾਮ ਭਜਦੱਤ ਜੀ ਦੇ ਜੀਵਨ ਤੇ ਲਿਖੀ ਕਿਤਾਬ ਨੂੰ ਕੀਤਾ ਰਿਲੀਜ਼
Published : Mar 3, 2018, 12:36 pm IST
Updated : Mar 3, 2018, 7:06 am IST
SHARE ARTICLE

ਗੁਰਦਾਸਪੁਰ : ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਦੇ ਪਿੰਡ ਅਵਾਂਖਾ ਵੇਦ ਮੰਦਿਰ 'ਚ ਪੰਡਤ ਰਾਮ ਭਜ ਦੱਤ ਚੌਧਰੀ ਜੀ ਦੇ 152ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ। ਸਰਦਾਰੀ ਲਾਲ ਆਰਿਆ ਰਤਨ ਦੀ ਪ੍ਰਧਾਨਗੀ 'ਚ ਕਰਵਾਏ ਗਏ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਸ਼ਾਮਿਲ ਹੋਏ, ਜਦੋਂਕਿ ਸਾਬਕਾ ਟਰਾਂਸਪੋਰਟ ਮੰਤਰੀ ਮਾਸਟਰ ਮੋਹਨ ਲਾਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਅਤੇ ਅਸ਼ੋਕ ਦੱਤ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ 'ਤੇ ਸਿੱਖਿਆ ਮੰਤਰੀ ਪੰਜਾਬ ਨੇ ਪ੍ਰਸਿੱਧ ਲੇਖਕ ਨਰੇਸ਼ ਸ਼ਰਮਾ ਦੀਨਾਨਗਰ ਦੁਆਰਾ ਪੰਡਤ ਰਾਮ ਭਜਦੱਤ ਜੀ ਦੇ ਜੀਵਨ 'ਤੇ ਲਿਖੀ ਕਿਤਾਬ ਨੂੰ ਰਿਲੀਜ਼ ਕੀਤਾ। 



ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨੇ ਕਿਹਾ ਕਿ ਆਰਿਆ ਸਮਾਜ ਪੰਡਤ ਰਾਮ ਭਜ ਦੱਤ ਅਤੇ ਪੰਡਤ ਸੱਤਿਆ ਪਾਲ ਭਿਕਸ਼ੂ ਜਿਹੇ ਮਹਾਪੁਰਖਾਂ ਜਿਨ੍ਹਾਂ ਨੇ ਸਮਾਜਕ ਕੁਰੀਤੀਆਂ ਨੂੰ ਦੂਰ ਕਰਨ ਵਿਚ ਵਿਸ਼ੇਸ਼ ਯੋਗਦਾਨ ਪਾਇਆ ਸੀ, ਉਹਨਾਂ ਦੇ ਕਾਰਨ ਹੀ ਅੱਜ ਸਾਨੂੰ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਮਿਲਿਆ ਹੈ। 


ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਮਾਰੋਹ ਕਰਵਾਇਆ ਗਿਆ ਇਸ ਤਰਾਂ ਦੇ ਸਮਾਰੋਹ ਨਾਲ ਸਾਨੂੰ ਜੀਵਨ 'ਚ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement