ਸੁਖਬੀਰ ਨੇ ਪਰਵਾਰ ਸਮੇਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
Published : Dec 26, 2017, 1:24 am IST
Updated : Dec 25, 2017, 7:54 pm IST
SHARE ARTICLE

ਪਟਨਾ, 25 ਦਸੰਬਰ (ਸਸਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਅਤੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ।ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਅਪਣੇ ਪਰਵਾਰਕ ਮੈਂਬਰਾਂ ਨਾਲ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਅਤੇ ਕੀਰਤਨ ਸੁਣਿਆ। ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੀਨੀਅਰ ਆਗੂਆਂ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿਘ ਸਿਰਸਾ ਸਮੇਤ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੀ ਰਿਹਾਇਸ਼ 


'ਤੇ ਜਾ ਕੇ ਮਿਲੇ। ਸ. ਬਾਦਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੰਨੀ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸਮੂਹ ਸਿੱਖ ਸੰਗਤ ਵਲੋਂ ਮੁੱਖ ਮੰਤਰੀ ਅਤੇ ਬਿਹਾਰ ਸਰਕਾਰ ਦਾ ਧਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਿਤੀਸ਼ ਕੁਮਾਰ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਸਿੱਖ ਸੰਗਤ ਵਲੋਂ ਪੰਜਾਬ ਆਉਣ ਦਾ ਸੱਦਾ ਦਿਤਾ। ਨਿਤੀਸ਼ ਕੁਮਾਰ ਨੇ ਬੜੀ ਹਲੀਮੀ ਨਾਲ ਸੱਦਾ ਸਵੀਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਕੁੱਝ ਕੀਤਾ ਅਪਣਾ ਫ਼ਰਜ਼ ਸਮਝ ਕੇ ਕੀਤਾ ਹੈ। ਉਨ੍ਹਾਂ ਕਿਹਾ,''ਮੈਂ ਕੁੱਝ ਨਹੀਂ ਕੀਤਾ, ਸਗੋਂ ਗੁਰੂ ਸਾਹਿਬ ਨੇ ਹੀ ਮੈਥੋਂ ਇਹ ਸੇਵਾ ਲਈ ਹੈ।''

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement