ਸੁਖਬੀਰ ਸਿੰਘ ਬਾਦਲ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਥੇਦਾਰਾਂ ਦਾ ਐਲਾਨ
Published : Nov 19, 2017, 9:13 am IST
Updated : Nov 19, 2017, 3:43 am IST
SHARE ARTICLE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਸ਼ਨੀਵਾਰ ਨੂੰ ਦਲ ਦੇ ਜ਼ਿਲਾ ਜਥੇਦਾਰਾਂ ਦਾ ਐਲਾਨ ਕੀਤਾ ਹੈ।



ਇਸ ਮੌਕੇ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਨ੍ਹਾਂ ਸੀਨੀਅਰ ਆਗੂਆਂ ਨੂੰ ਜ਼ਿਲਾ ਜਥੇਦਾਰ ਬਣਾਇਆ ਗਿਆ ਹੈ, ਉਨ੍ਹਾਂ 'ਚ ਸ. ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਨੂੰ ਜ਼ਿਲਾ ਅਕਾਲੀ ਜਥਾ ਜਲੰਧਰ (ਦਿਹਾਤੀ) ਦਾ ਪ੍ਰਧਾਨ, ਸ. ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੂੰ ਜ਼ਿਲਾ ਅਕਾਲੀ ਜਥਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ, ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਨੂੰ ਜ਼ਿਲਾ ਅਕਾਲੀ ਜਥਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ, ਸ. ਸੰਤਾ ਸਿੰਘ ਉਮੈਦਪੁਰ ਨੂੰ ਪੁਲਸ ਜ਼ਿਲਾ ਖੰਨਾ, ਸ. ਦਰਸ਼ਨ ਸਿੰਘ ਸ਼ਿਵਾਲਿਕ ਨੂੰ ਪੁਲਸ ਜ਼ਿਲਾ ਜਗਰਾਉਂ ਅਤੇ ਸ. ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਜ਼ਿਲਾ ਅਕਾਲੀ ਜਥਾ ਲੁਧਿਆਣਾ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ। 



ਸ. ਬਾਦਲ ਨੇ ਦੱਸਿਆ ਕਿ ਸ. ਵੀਰ ਸਿੰਘ ਲੋਪੋਕੇ ਨੂੰ ਜ਼ਿਲਾ ਅਕਾਲੀ ਜਥਾ ਅੰਮ੍ਰਿਤਸਰ (ਦਿਹਾਤੀ) ਅਤੇ ਸ. ਗੁਰਪ੍ਰਤਾਪ ਸਿੰਘ ਟਿੱਕਾ ਨੂੰ ਅੰਮ੍ਰਿਤਸਰ (ਸ਼ਹਿਰੀ), ਪ੍ਰੋ. ਵਿਰਸਾ ਸਿੰਘ ਵਲਹੋਟਾ ਜ਼ਿਲਾ ਅਕਾਲੀ ਜਥਾ ਤਰਨਤਾਰਨ (ਦਿਹਾਤੀ), ਸ. ਸਵਰਨ ਸਿੰਘ ਚਨਾਰਥਲ ਜ਼ਿਲਾ ਫਤਿਹਗੜ੍ਹ ਸਾਹਿਬ (ਦਿਹਾਤੀ) ਆਦਿ ਹੋਰ ਮੈਂਬਰ ਪ੍ਰਧਾਨ ਹੋਣਗੇ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲਦੀ ਹੀ ਬਾਕੀ ਜਥੇਬੰਦੀਆਂ ਵੀ ਐਲਾਨ ਕਰ ਦਿੱਤੀਆਂ ਜਾਣਗੀਆਂ।


SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement