ਵਿਦੇਸ਼ੋਂ ਪਰਤਦੇ ਹੀ ਦਲ ਖਾਲਸਾ ਆਗੂ ਚੀਮਾ ਦਾ ਪਾਸਪੋਰਟ ਜ਼ਬਤ
Published : Dec 2, 2017, 4:12 pm IST
Updated : Dec 2, 2017, 10:42 am IST
SHARE ARTICLE

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ ‘ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ। ਇਹ ਸਮਾਗਮ ਸੰਯੁਕਤ ਰਾਸ਼ਟਰ ਵਲੋਂ ਕਰਵਾਇਆ ਗਿਆ ਸੀ ਜਿਸ ਵਿੱਚ ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ਼੍ਰੀਲੰਕਾ ਅਤੇ ਭਾਰਤ ਤੋਂ ਮਾਹਿਰਾਂ ਨੂੰ ਵਿਚਾਰ-ਵਟਾਂਦਰੇ ਲਈ ਸੱਦਿਆ ਗਿਆ ਸੀ। ਇਸ ਵਿੱਚ ਸੰਯੁਕਤ ਰਾਸ਼ਟਰ ਦੇ ਉੱਚ ਅਧਿਕਾਰੀ ਯੂ.ਕੇ. ਅਤੇ ਯੂਰਪ ਤੋਂ ਉਚੇਚੇ ਤੌਰ ‘ਤੇ ਹਿੱਸਾ ਲੈਣ ਪੁਹੰਚੇ ਸਨ।


ਦਲ ਖਾਲਸਾ ਨੇ ਭਾਰਤ ਸਰਕਾਰ ਦੇ ਇਸ ਕਦਮ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਹ ਮਨੁੱਖੀ ਆਜ਼ਾਦੀ ਅਤੇ ਬੁਨਿਆਦੀ ਹੱਕਾਂ ‘ਤੇ ਡਾਕਾ ਹੈ ਅਤੇ ਇਸ ਲਈ ਕੰਮ ਕਰ ਰਹੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਚਾਲ ਹੈ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 1 ਦਸੰਬਰ, 2017 ਜਦੋਂ ਦੁਪਹਿਰ 1 ਵਜੇ ਦੇ ਕਰੀਬ ਹਰਪਾਲ ਸਿੰਘ ਚੀਮਾ ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੇ ਤਾਂ ਇਮੀਗਰੇਸ਼ਨ ਅਧਿਕਾਰੀਆਂ ਨੇ ਉਹਨਾਂ ਨੂੰ ਰੋਕ ਲਿਆ ਅਤੇ ਭਾਰਤ ਸਰਕਾਰ ਵਲੋਂ ਉਹਨਾਂ ਦਾ ਪਾਸਪੋਰਟ ਜ਼ਬਤ ਕਰਨ ਬਾਰੇ ਮਿਲੇ ਹੁਕਮਾਂ ਸਬੰਧੀ ਜਾਣਕਾਰੀ ਦਿੱਤੀ। 


ਹਰਪਾਲ ਸਿੰਘ ਚੀਮਾ ਨੇ ਪਾਸਪੋਰਟ ਜ਼ਬਤ ਕਰਨ ਦੇ ਕਾਰਨਾਂ ਬਾਰੇ ਜਦ ਪੁੱਛਿਆ ਤਾਂ ਅਧਿਕਾਰੀਆਂ ਨੇ ਉਹਨਾਂ ਨੂੰ ਪਾਸਪੋਰਟ ਦਫਤਰ ਨਾਲ ਇਸ ਸਬੰਧੀ ਸੰਪਰਕ ਕਰਨ ਲਈ ਕਿਹਾ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਪਾਸਪੋਰਟ ਆਪਣੇ ਕੋਲ ਰੱਖ ਲਿਆ ਹੈ ਅਤੇ ਪਾਰਟੀ ਪ੍ਰਧਾਨ ਨੂੰ 2 ਘੰਟੇ ਬਿਠਾਉਣ ਤੋਂ ਬਾਅਦ ਜਾਣ ਦਿੱਤਾ।



ਸੋਸ਼ਲ ਮੀਡੀਆ 'ਤੇ ਦਲ ਖਾਲਸਾ ਆਗੂ ਨਾਲ ਹੋਏ ਇਸ ਵਰਤਾਰੇ ਦੀ ਬਹੁਤ ਚਰਚਾ ਹੋ ਰਹੀ ਹੈ। ਇਸ ਬਾਰੇ ਅਗਲੀਆਂ ਕਾਰਵਾਈਆਂ ਅਤੇ ਹਲਚਲ ਦੀਆਂ ਖਬਰਾਂ ਦੀ ਉਤਸੁਕਤਾ ਜਤਾਈ ਜਾ ਰਹੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement