ਮੰਦਭਾਗੀ ਖ਼ਬਰ: ਪੰਜਾਬੀ ਵਿਦਿਆਰਥੀ ਨੇ ਕੈਨੇਡਾ 'ਚ ਕੀਤੀ ਖੁਦਕੁਸ਼ੀ 
Published : May 1, 2021, 11:00 am IST
Updated : May 1, 2021, 11:00 am IST
SHARE ARTICLE
lovepreet Singh
lovepreet Singh

ਨੌਜਵਾਨ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ।

ਟੋਰਾਂਟੋ - ਕੈਨੇਡੀਅਨ ਸੂਬੇ ਉਨਟਾਰੀਓ ਦੇ ਸ਼ਹਿਰ ਟੋਰਾਂਟੋ ਵਿਖੇ ਇਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਨੌਜਵਾਨ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋਂ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾਂ ਤਹਿਤ ਖ਼ੁਦਕੁਸ਼ੀ ਕੀਤੀ ਗਈ ਹੈ।

suicidesuicide

ਇਸ ਤੋਂ ਪਹਿਲਾਂ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋਂ ਵੀ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਲਵਪ੍ਰੀਤ ਸਿੰਘ ਸਾਲ 2018 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਟਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ਼ ਵਿਖੇ ਪੜ੍ਹਾਈ ਕਰ ਰਿਹਾ ਸੀ । ਪੁਲਿਸ ਵੱਲੋਂ ਇਹ ਜਾਣਕਾਰੀ 29 ਅਪ੍ਰੈਲ 2021 ਨੂੰ ਦਿੱਤੀ ਗਈ ਸੀ। ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement