ਹਿਮਾਚਲ ਪ੍ਰਦੇਸ਼ : ਗੋਬਿੰਦ ਸਾਗਰ ਝੀਲ 'ਚ ਡੁੱਬੇ ਮੁਹਾਲੀ ਦੇ 7 ਨੌਜਵਾਨ
Published : Aug 1, 2022, 7:41 pm IST
Updated : Aug 1, 2022, 7:41 pm IST
SHARE ARTICLE
Himachal Pradesh: 7 youths of Mohali drowned in Gobind Sagar Lake
Himachal Pradesh: 7 youths of Mohali drowned in Gobind Sagar Lake

ਸਾਰਿਆਂ ਦੀਆਂ ਲਾਸ਼ਾਂ ਬਰਾਮਦ

ਊਨਾ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗੋਬਿੰਦ ਸਾਗਰ ਝੀਲ 'ਚ ਡੁੱਬਣ ਕਾਰਨ ਮੁਹਾਲੀ ਦੇ 7 ਨੌਜਵਾਨਾਂ ਦੀ ਮੌਤ ਹੋ ਗਈ। ਸਾਰਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਨੌਜਵਾਨ ਮੋਹਾਲੀ ਦੇ ਬਨੂੜ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਗੋਬਿੰਦ ਸਾਗਰ ਝੀਲ ਵਿੱਚ ਇਸ਼ਨਾਨ ਕਰਨ ਗਿਆ ਤਾਂ ਅਚਾਨਕ ਡੁੱਬ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਬੰਗਾਣਾ ਪੁਲਿਸ ਮੌਕੇ 'ਤੇ ਰਵਾਨਾ ਹੋ ਗਈ।

photo photo

ਪੁਲਿਸ ਥਾਣਾ ਬੰਗਾਣਾ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਕੌਲਕਾ ਬਾਬਾ ਗਰੀਬ ਦਾਸ ਮੰਦਿਰ ਨੇੜੇ ਗੋਬਿੰਦ ਸਾਗਰ ਝੀਲ 'ਚ ਬਾਅਦ ਦੁਪਹਿਰ ਕਰੀਬ 3.50 ਵਜੇ ਵਾਪਰੀ | ਪੁਲਿਸ ਨੂੰ 7 ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ। 11 ਵਿਅਕਤੀ ਪਿੰਡ ਬਨੂੜ ਜ਼ਿਲ੍ਹਾ ਮੁਹਾਲੀ ਪੰਜਾਬ ਤੋਂ ਬਾਬਾ ਬਾਲਕ ਨਾਥ ਮੰਦਰ ਜਾ ਰਹੇ ਸਨ। ਬਾਬਾ ਗਰੀਬਦਾਸ ਮੰਦਿਰ ਦੇ ਕੋਲ ਗੋਬਿੰਦ ਸਾਗਰ ਝੀਲ ਵਿੱਚ ਇਸ਼ਨਾਨ ਕਰਨ ਗਏ। ਪਾਣੀ ਡੂੰਘਾ ਹੋਣ ਕਾਰਨ ਸੱਤ ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋ ਗਈ।

photo photo

ਚਾਰ ਨੌਜਵਾਨ ਕਿਸੇ ਤਰ੍ਹਾਂ ਪਾਣੀ ਵਿੱਚੋਂ ਬਾਹਰ ਆਏ ਅਤੇ ਮਦਦ ਲਈ ਰੌਲਾ ਪਾਉਣ ਲੱਗੇ। ਸਥਾਨਕ ਲੋਕ ਵੀ ਮਦਦ ਲਈ ਪਹੁੰਚ ਗਏ ਪਰ ਡੁੱਬੇ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੋਤਾਖੋਰ ਝੀਲ 'ਚ ਉਤਰੇ ਜਿਸ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ। ਐਸਡੀਐਮ ਬੰਗਾਣਾ ਯੋਗਰਾਜ ਧੀਮਾਨ ਨੇ ਦੱਸਿਆ ਕਿ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement