35 ਲੱਖ ਲਗਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Sep 1, 2023, 3:19 pm IST
Updated : Sep 1, 2023, 3:19 pm IST
SHARE ARTICLE
photo
photo

11 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਨੌਜਵਾਨ

 

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਤੋਂ ਅਮਰੀਕਾ ਗਏ ਨੌਜਵਾਨ ਗੁਰਬੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਹੋਇਆ ਸੀ।

ਇਹ ਵੀ ਪੜ੍ਹੋ: ਸੱਪ ਦੇ ਡੰਗਣ ਨਾਲ ਦੋ ਲੋਕਾਂ ਦੀ ਹੋਈ ਮੌਤ

ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਦੱਸਿਆ ਕਿ ਗੁਰਬੇਜ ਸਿੰਘ ਪੁੱਤਰ ਸਵਰਨ ਸਿੰਘ ਕਰੀਬ 11 ਮਹੀਨੇ ਪਹਿਲਾਂ 35 ਲੱਖ ਰੁਪਏ ਲਗਾ ਕੇ ਘਰ ਦੀ ਹਾਲਤ ਸੁਧਾਰਨ ਲਈ ਕੈਲੀਫੋਰਨੀਆ ਅਮਰੀਕਾ ਗਿਆ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਹਵਾਈ ਅੱਡੇ 'ਤੇ 15.74 ਲੱਖ ਰੁਪਏ ਦਾ ਸੋਨਾ ਬਰਾਮਦ  

ਦੇਰ ਰਾਤ 12:00 ਵਜੇ ਅਮਰੀਕਾ ਤੋਂ ਗੁਰਬੇਜ ਸਿੰਘ ਦੇ ਦੋਸਤ ਦਾ ਫੋਨ ਆਇਆ ਕਿ ਗੁਰਬੇਜ ਸਿੰਘ ਨੂੰ ਸੀਨੇ ਵਿਚ ਬਹੁਤ ਜ਼ਿਆਦਾ ਦਰਦ ਹੋ ਗਿਆ ਹੈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਹੈ। ਸਾਹਿਬ ਸਿੰਘ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ ਗੁਰਬੇਜ ਸਿੰਘ ਨੇ ਆਪਣੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਜਲਦੀ ਹੀ ਭਾਰਤ ਆਉਣ ਦੀ ਗੱਲ ਕਹਿ ਰਹੇ ਸਨ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੁਰਬੇਜ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement