ਕੇਂਦਰ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ 10 ਵਧੀਕ ਜੱਜਾਂ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਾਰੀ
Published : Nov 1, 2022, 4:27 pm IST
Updated : Nov 1, 2022, 4:27 pm IST
SHARE ARTICLE
Centre issues notification for appointment of 10 addl judges to Punjab and Haryana HC
Centre issues notification for appointment of 10 addl judges to Punjab and Haryana HC

ਨਵੀਆਂ ਨਿਯੁਕਤੀਆਂ ਵਿਚ ਪੰਜ ਔਰਤਾਂ ਦੇ ਨਾਮ ਵੀ ਸ਼ਾਮਲ

ਵੀਂ ਦਿੱਲੀ : ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ 9 ਨਿਆਂਇਕ ਅਧਿਕਾਰੀਆਂ ਅਤੇ ਇੱਕ ਵਕੀਲ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ।

ਇਨ੍ਹਾਂ ਨਿਯੁਕਤੀਆਂ ਵਿੱਚ ਪੰਜ ਔਰਤਾਂ ਦੇ ਨਾਮ ਵੀ ਸ਼ਾਮਲ ਹਨ। ਵਧੀਕ ਜੱਜਾਂ ਵਜੋਂ ਨਿਯੁਕਤ ਕੀਤੇ ਗਏ ਵਕੀਲ ਅਤੇ ਹਰਿਆਣਾ ਦੇ ਵਧੀਕ ਐਡਵੋਕੇਟ ਜਨਰਲ ਕੁਲਦੀਪ ਤਿਵਾੜੀ ਅਤੇ ਨਿਆਂਇਕ ਅਧਿਕਾਰੀ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ।

ਬੇਰੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਹਨ। ਅਧਿਕਾਰੀਆਂ ਅਨੁਸਾਰ ਇਨ੍ਹਾਂ ਨਿਯੁਕਤੀਆਂ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 66 ਹੋ ਗਈ ਹੈ, ਜੋ ਕਿ ਇਸ ਦੀ ਸਥਾਪਨਾ ਤੋਂ ਬਾਅਦ ਸਭ ਤੋਂ ਵੱਧ ਹੈ। ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਗਿਣਤੀ 85 ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement