Punjabi died in Canada: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
Published : Apr 2, 2024, 2:02 pm IST
Updated : Apr 2, 2024, 2:02 pm IST
SHARE ARTICLE
Death of Punjabi youth due to heart attack in Canada
Death of Punjabi youth due to heart attack in Canada

ਇਕ ਸਾਲ ਪਹਿਲਾਂ ਗਿਆ ਸੀ ਵਿਦੇਸ਼

Punjabi died in Canada: ਜ਼ਿਲ੍ਹਾ ਗੁਰਦਾਸਪੁਰ ਦੇ ਕਲਾਨੌਰ ਥਾਣੇ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਵਸਨੀਕ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਬੀਰ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਅਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਂ ਸਰਬਜੀਤ ਕੌਰ ਨੇ ਉਸ ਨੂੰ ਕਈ ਵਾਰ ਫੋਨ ਕੀਤਾ ਤੇ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ 'ਤੇ ਦਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।

ਤੇਜਬੀਰ ਨੇ ਦਸਿਆ ਕਿ ਉਸ ਦਾ ਭਰਾ ਕੰਪਿਊਟਰ ਡਿਪਲੋਮਾ ਕਰਨ ਤੋਂ ਬਾਅਦ ਕੈਨੇਡਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਅਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਤਿੰਦਰ ਸਿੰਘ ਕੋਲ ਸਿਰਫ ਇਕ ਏਕੜ ਜ਼ਮੀਨ ਹੈ ਅਤੇ ਉਹ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਹ ਨੂੰ ਭਾਰਤ ਭੇਜਣ ਵਿਚ ਮਦਦ ਕਰਨ।

(For more Punjabi news apart from Death of Punjabi youth due to heart attack in Canada, stay tuned to Rozana Spokesman)

Tags: canada news

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement