ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

By : KOMALJEET

Published : Jan 3, 2023, 11:20 am IST
Updated : Jan 3, 2023, 11:20 am IST
SHARE ARTICLE
Late Mohit Sharma
Late Mohit Sharma

ਉਚੇਰੀ ਪੜ੍ਹਾਈ ਲਈ ਪੰਜ ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਹੁਸ਼ਿਆਰਪੁਰ ਦੇ ਪਿੰਡ ਚੰਦੇਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ 
ਹੁਸ਼ਿਆਰਪੁਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮੋਹਿਤ ਸ਼ਰਮਾ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਥਿਤ ਪਿੰਡ ਚੰਦੇਲੀ ਦਾ ਰਹਿਣ ਵਾਲਾ ਸੀ। 

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੰਜ ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ।  ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਪੁਲਿਸ ਮੁਲਾਜ਼ਮਾਂ ਨੇ ਫੋਨ ਕਰ ਕੇ ਨੌਜਵਾਨ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਹੈ। ਮੋਹਿਤ ਸ਼ਰਮਾ ਦੇ ਪਿਤਾ ਤ੍ਰਿਲੋਕ ਨਾਥ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦੇ ਉਨਟਾਰੀਓ ਸੂਬੇ ਵਿੱਚ ਰਹਿੰਦਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੜ੍ਹਾਈ ਪੂਰੀ ਕਰਨ ਪਿਛੋਂ ਮੋਹਿਤ ਨੇ ਪੀਆਰ ਲਈ ਅਪਲਾਈ ਕੀਤਾ ਹੋਇਆ ਸੀ ਤੇ ਪਰਿਵਾਰ ਨਾਲ ਉਸ ਦੀ ਰੋਜ਼ਾਨਾ ਗੱਲਬਾਤ ਹੁੰਦੀ ਸੀ। ਉਨ੍ਹਾਂ ਕਿਹਾ ਕਿ ਮੋਹਿਤ ਸ਼ਰਮਾ ਦੇ ਦੋਸਤਾਂ ਨੇ ਵੀ ਮੋਹਿਤ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕ ਦਾ ਪਿਤਾ ਕੈਨੇਡਾ ਜਾਣ ਲਈ ਜ਼ਰੂਰੀ ਕਾਗਜ਼ਾਤ ਤਿਆਰ ਕਰਵਾ ਰਿਹਾ ਹੈ। ਪੁੱਤਰ ਦੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement