ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ, ਇੱਕ ਦਿਨ ’ਚ ਉੱਜੜ ਗਏ ਪਰਿਵਾਰ

By : GAGANDEEP

Published : Sep 3, 2023, 9:09 pm IST
Updated : Sep 3, 2023, 9:09 pm IST
SHARE ARTICLE
photo
photo

ਇਕ ਪੀਆਰ ਤੇ ਦੂਜਾ ਪੜ੍ਹਾਈ ਲਈ ਗਿਆ ਸੀ ਕੈਨੇਡਾ

 

ਅਮਲੋਹ : ਕੈਨੇਡਾ ਚ ਆਏ ਦਿਨ ਪੰਜਾਬੀਆਂ ਦੇ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਦੋ ਪੰਜਾਬੀ ਨੌਜਵਾਨਾਂ ਦੀਆਂ ਕੈਨੇਡਾ ਵਿਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਅਮਲੋਹ ਦੇ ਪਿੰਡ ਸਲਾਣੀ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗੋਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ (31) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਬੰਗਲਾਦੇਸ਼ ਸਰਹੱਦ 'ਤੇ 106 ਸੋਨੇ ਦੇ ਬਿਸਕੁਟਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ  

ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਪ੍ਰੀਤ ਸਿੰਘ, ਪੀਐੱਚਡੀ ਕਰਨ ਉਪਰੰਤ ਇਸ ਸਾਲ ਜੂਨ ਮਹੀਨੇ ਦੀ 22 ਤਰੀਕ ਨੂੰ ਪੀਆਰ ’ਤੇ ਕੈਨੇਡਾ ਗਿਆ ਸੀ। ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਅਲਬਰਟਾ ’ਚ ਰਹਿ ਰਿਹਾ ਸੀ। ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਉਸ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ

ਇਸ ਦੇ ਨਾਲ ਹੀ ਇਕ ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦਾ ਰਹਿਣ ਵਾਲੇ ਸੁਰਿੰਦਰ ਸਿੰਘ ਗਿੱਲ ਦੀ ਵੀ ਕੈਨੇਡਾ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਸਾਲ ਪੜ੍ਹਾਈ ਲਈ ਕੈਨੇਡਾ ਗਿਆ ਸੀ। ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement