ਕਤਰ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਤ

By : GAGANDEEP

Published : Nov 3, 2022, 8:07 pm IST
Updated : Nov 3, 2022, 9:28 pm IST
SHARE ARTICLE
photo
photo

ਮ੍ਰਿਤਕ ਨੌਜਵਾਨ ਚਾਰ ਸਾਲ ਪਹਿਲਾਂ ਗਿਆ ਸੀ ਵਿਦੇਸ਼

 

 ਤਰਨਤਾਰਨ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕਤਰ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਨਾਲ ਦਰਦਨਾਕ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਭਦੀਪ ਸਿੰਘ (26) ਪੁੱਤਰ ਸਤਨਾਮ ਸਿੰਘ  ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਦੀਪ ਸਿੰਘ ਦੇ ਪਿਤਾ ਸਤਨਾਮ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਉਨ੍ਹਾਂ ਦਾ ਲੜਕਾ ਪ੍ਰਭਦੀਪ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਬਾਹਰਲੇ ਦੇਸ਼ ਗਿਆ ਸੀ ਅਤੇ ਉੱਥੇ ਟਰਾਲਾ ਚਲਾਉਂਦਾ ਸੀ।

 ਕੱਲ੍ਹ ਉਨ੍ਹਾਂ ਨੂੰ ਬਾਹਰਲੇ ਦੇਸ਼ ਵਿਚੋਂ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੇ ਨੌਜਵਾਨ ਲੜਕੇ ਪ੍ਰਭਦੀਪ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਦੇਹ ਨੂੰ ਭਾਰਤ ਵਾਪਸ ਮੰਗਵਾਇਆ ਜਾਵੇ ਤਾਂ ਜੋ ਉਹ ਆਖ਼ਰੀ ਵਾਰ ਆਪਣੇ ਨੌਜਵਾਨ ਪੁੱਤ ਦਾ ਚਿਹਰਾ ਵੇਖ ਸਕਣ । ਜ਼ਿਕਰਯੋਗ ਹੈ ਕਿ ਪ੍ਰਭਦੀਪ ਸਿੰਘ ਦੀ ਇੱਕ ਭੈਣ ਅਤੇ ਇੱਕ ਭਰਾ ਹੈ।  ਪ੍ਰਭਦੀਪ ਸਿੰਘ ਅਜੇ ਤੱਕ ਕੁਆਰਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement