ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ’ਚ ਰਚਨਾ ਸਿੰਘ ਨੇ ਦਿੱਤਾ ਪੰਜਾਬੀ ’ਚ ਭਾਸ਼ਣ
Published : Nov 3, 2022, 12:14 pm IST
Updated : Nov 3, 2022, 12:14 pm IST
SHARE ARTICLE
Rachna Singh
Rachna Singh

ਕਿਹਾ- ਮੈਨੂੰ ਪੰਜਾਬੀ ਹੋਣ ’ਤੇ ਮਾਣ ਹੈ

 

ਬ੍ਰਿਟਿਸ਼ ਕੋਲੰਬੀਆ:  ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਵਿਧਾਨ ਸਭਾ ਵਿਚ ਵਿਧਾਇਕਾ ਰਚਨਾ ਸਿੰਘ ਨੇ ਪੰਜਾਬ ਦਿਵਸ ਮੌਕੇ ਪੰਜਾਬੀ ਵਿਚ ਭਾਸ਼ਣ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਪੰਜਾਬ ਦਿਵਸ ਹੈ ਅਤੇ ਪਹਿਲੀ ਨਵੰਬਰ 1966 ਨੂੰ ਪੰਜਾਬ ਸੂਬਾ ਬਣਿਆ ਸੀ। ਇਸ ਲਈ ਮੈਂ ਪੰਜਾਬੀ ਵਿਚ ਕੁਝ ਸ਼ਬਦ ਕਹਿਣਾ ਚਾਹੁੰਦੀ ਹਾਂ।

ਰਚਨਾ ਸਿੰਘ ਨੇ ਕਿਹਾ, ‘ਮੈਨੂੰ ਪੰਜਾਬੀ ਹੋਣ ’ਤੇ ਮਾਣ ਹੈ ਅਤੇ ਕੈਨੇਡਾ ’ਤੇ ਵੀ ਪੂਰਾ ਮਾਣ ਹੈ, ਜਿਸ ਨੇ ਮੇਰੀ ਮਾਂ ਬੋਲੀ ਨੂੰ ਪ੍ਰਫੁੱਲਤ ਹੋਣ ਦਾ ਮੌਕਾ ਦਿੱਤਾ’। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਕੈਨੇਡਾ ਦੇ ਮੂਲ ਨਿਵਾਸੀਆਂ ਨਾਲ ਡਟ ਕੇ ਖੜ੍ਹੀ ਹੈ, ਜਿਹੜੇ ਆਪਣੀ ਮਾਤ ਭਾਸ਼ਾ ਨੂੰ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਦੇ ਇਸ ਭਾਸ਼ਣ ਦਾ ਵਿਧਾਇਕਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ।  

ਸੂਬੇ ਦੀ ਵਿਧਾਨ ਸਭਾ ਵਿਚ ਪੰਜਾਬੀ ਵਿਚ ਭਾਸ਼ਣ ਦੇ ਕੇ ਰਚਨਾ ਸਿੰਘ ਨੇ ਆਪਣਾ ਨਾਂਅ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਤੇ ਲਿਖਵਾ ਦਿੱਤਾ ਹੈ। ਵਿਧਾਨ ਸਭਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਸੀ ਜਦੋਂ ਕਿਸੇ ਵਿਧਾਇਕ ਨੇ ਪੰਜਾਬੀ ਵਿਚ ਗੱਲ ਕੀਤੀ ਹੋਵੇ।

ਜ਼ਿਕਰਯੋਗ ਹੈ ਕਿ ਰਚਨਾ ਸਿੰਘ ਜਗਰਾਉਂ ਦੇ ਪਿੰਡ ਭੰਮੀਪੁਰਾ ਦੇ ਡਾ, ਰਘਵੀਰ ਸਿੰਘ ਸਿਰਜਣਾ ਦੀ ਧੀ ਹੈ। ਉਹ ਪਹਿਲੀ ਵਾਰ 2017 ਵਿਚ ਵਿਧਾਇਕਾ ਚੁਣੇ ਗਏ ਸਨ। ਇਸ ਮਗਰੋਂ ਨਵੰਬਰ 2020 ਵਿਚ ਉਹਨਾਂ ਨੂੰ ਨਸਲਵਾਦ ਵਿਰੋਧੀ ਮਾਮਲਿਆਂ ਦੀ ਸੰਸਦੀ ਸਕੱਤਰ ਬਣਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement