ਵਰਲਡ ਟੂਰ 'ਤੇ ਗਏ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਦੀ ਪੈਰੂ ਵਿੱਚ ਮੌਤ

By : GAGANDEEP

Published : Mar 5, 2026, 8:51 am IST
Updated : Mar 5, 2026, 8:51 am IST
SHARE ARTICLE
Raghbir Singh Bharowal
Raghbir Singh Bharowal

ਮੋਟਰਸਾਈਕਲ 'ਤੇ ਜਾਂਦੇ ਸਮੇਂ ਰਸਤੇ ਵਿਚ ਹੋਇਆ ਐਕਸੀਡੈਂਟ, ਪੇਸ਼ੇ ਤੋਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਸਲਾਹਕਾਰ ਸਨ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ਆਪਣੀ ਹਾਰਲੇ-ਡੇਵਿਡਸਨ ਮੋਟਰਸਾਈਕਲ ’ਤੇ ਇਕੱਲੇ ਹੀ ਪੂਰੀ ਦੁਨੀਆ ਦੀ ਯਾਤਰਾ ’ਤੇ ਨਿਕਲੇ ਸਨ। ਰਘਬੀਰ ਪੇਸ਼ੇ ਤੋਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਸਲਾਹਕਾਰ ਸਨ।

ਜਾਣਕਾਰੀ ਅਨੁਸਾਰ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਮੋਟਰਸਾਈਕਲ 'ਤੇ ਵਿਸ਼ਵ ਟੂਰ ਲਈ ਨਿਕਲੇ ਸਨ। ਇਸ ਟੂਰ ਨੂੰ ਉਨ੍ਹਾਂ ਨੇ 'ਫਲਾਇੰਗ ਖਾਲਸਾ ਵਰਲਡ ਟੂਰ' ਦਾ ਨਾਂ ਦਿੱਤਾ ਸੀ। ਰਘਬੀਰ ਸਿੰਘ ਨੇ ਹਾਦਸੇ ਤੋਂ ਤਿੰਨ ਦਿਨ ਪਹਿਲਾਂ ਪੇਰੂ ਤੋਂ ਸੋਸ਼ਲ ਮੀਡੀਆ ’ਤੇ ਆਪਣੀ ਆਖਰੀ ਵੀਡੀਓ ਸਾਂਝੀ ਕੀਤੀ ਸੀ।

ਇਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਨਾਲ ਸੰਪਰਕ ਨਹੀਂ ਹੋ ਸਕਿਆ, ਤਾਂ ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਰਾਹੀਂ ਭਾਲ ਸ਼ੁਰੂ ਕੀਤੀ। ਮੰਗਲਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਇੱਕ ਸੜਕ ਹਾਦਸੇ ਵਿੱਚ ਰਘਬੀਰ ਸਿੰਘ ਦੀ ਜਾਨ ਚਲੀ ਗਈ ਹੈ। ਇਸ ਖ਼ਬਰ ਨੇ ਕੈਨੇਡਾ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement