ਕੈਨੇਡਾ ‘ਚ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ, 3 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਗਿਆ ਸੀ ਵਿਦੇਸ਼
Published : Dec 5, 2024, 2:19 pm IST
Updated : Dec 5, 2024, 4:03 pm IST
SHARE ARTICLE
A Sikh youth killed in Canada News
A Sikh youth killed in Canada News

ਲੁਧਿਆਣਾ ਦਾ ਰਹਿਣ ਵਾਲਾ ਸੀ ਮ੍ਰਿਤਕ

A Sikh youth killed in Canada News: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਅਸੀਸ ਸਿੰਘ ਵਜੋਂ ਹੋਈ ਹੈ ਅਤੇ ਉਹ ਸਤੰਬਰ 2024 ਯਾਨੀ 3 ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਆਇਆ ਸੀ। ਗੁਰਅਸੀਸ ਲੈਬਟਨ ਕਾਲਜ ਦਾ ਵਿਦਿਆਰਥੀ ਸੀ ਅਤੇ ਲੁਧਿਆਣੇ ਜ਼ਿਲ੍ਹੇ ਨਾਲ ਸਬੰਧਿਤ ਸੀ। 

ਗੁਰਅਸੀਸ ਆਪਣੇ ਕੁੱਝ ਦੋਸਤਾਂ ਨਾਲ ਸੇਅਰਿੰਗ 'ਚ ਰਹਿੰਦਾ ਸੀ ਅਤੇ ਉਸੇ ਘਰ 'ਚ ਇੱਕ ਗੋਰਾ ਰਹਿੰਦਾ ਸੀ, ਜਿਸ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੋਵਾਂ ਵਿਚਕਾਰ ਝਗੜਾ ਹੋ ਗਿਆ। ਦੋਹਾਂ ਵਿਚਕਾਰ ਝਗੜਾ ਰਸੋਈ 'ਚ ਕੰਮ ਕਰਦੇ ਸਮੇਂ ਹੋਇਆ ਅਤੇ ਲੜਾਈ ਇੱਥੋਂ ਤੱਕ ਵੱਧ ਗਈ ਕਿ ਇੱਕ ਨੌਜਵਾਨ ਵੱਲੋਂ ਦੂਸਰੇ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਪੰਜਾਬੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਾਰਨੀਆ ਦੇ 36 ਸਾਲਾ ਕ੍ਰੋਸਲੇ ਹੰਟਰ 'ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਅਨੁਸਾਰ ਘਰ 'ਚ ਜੋ ਗੋਰਾ ਰਹਿੰਦਾ ਸੀ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਹ ਨਸ਼ਿਆਂ ਦਾ ਆਦੀ ਸੀ। ਫਿਲਹਾਲ ਪੁਲਿਸ ਇਸ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ ਅਤੇ ਉਪਲਬਧ ਹੋਣ 'ਤੇ ਹੋਰ ਜਾਣਕਾਰੀ ਦੇਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement