ਅਮਰੀਕਾ ਵਿਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jun 6, 2023, 7:36 am IST
Updated : Jun 6, 2023, 8:33 am IST
SHARE ARTICLE
Death of Punjabi youth in America due to heart attack
Death of Punjabi youth in America due to heart attack

ਸ੍ਰੀ ਹਰਗੋਬਿੰਦਪੁਰ ਪੁਰ ਦੇ ਪਿੰਡ ਮਾੜੀ ਟਾਂਡਾ ਨਾਲ ਸਬੰਧਤ ਸੀ ਨੌਜੁਆਨ

ਸ੍ਰੀ ਹਰਗੋਬਿੰਦਪੁਰ ਸਾਹਿਬ : ਸ੍ਰੀ ਹਰਗੋਬਿੰਦਪੁਰ ਪੁਰ ਅਧੀਨ ਨੇੜਲੇ  ਪਿੰਡ ਮਾੜੀ ਟਾਂਡਾ ਦੇ ਇਕ ਨੌਜੁਆਨ ਜੋ ਅਮਰੀਕਾ ਵਿਚ ਪੀਆਰ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ (37) 2017 ਵਿਚ ਅਮਰੀਕਾ ਦੇ ਸ਼ਹਿਰ ਨਿਊ ਮੈਸੀਕੋ ਵਿਚ ਇਕ ਸਟੋਰ ’ਤੇ ਕੰਮ ਕਰਦਾ ਸੀ ਅਤੇ ਸਰਕਾਰ ਵਲੋਂ ਉਸ ਨੂੰ ਪੀ ਆਰ ਦਿਤੀ ਹੋਈ ਸੀ।

ਸੁਰਿੰਦਰ ਸਿੰਘ ਨੇ ਅੱਗੇ ਦਸਿਆ ਹੈ ਕਿ ਹੈ ਮੇਰਾ ਲੜਕਾ ਸੁਖਜਿੰਦਰ ਸਿੰਘ ਜੋ ਕਿ ਹੈ ਇਕ ਸਟੋਰ ’ਤੇ ਕੰਮ ਕਰਦਾ ਸੀ, ਬੀਤੇ ਦਿਨੀਂ ਉਹ ਗੁਰਵਿੰਦਰ ਸਿੰਘ ਨਾਲ ਉਸ ਦੇ ਟਰਾਲੇ ਤੇ ਗਿਆ ਸੀ ਜਿਸ ਦੌਰਾਨ ਉਸ ਨੂੰ ਟਰਾਲੇ ਵਿਚ ਹੀ ਹਾਰਟ ਅਟੈਕ ਆ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਕਿ ਉਹ ਅਪਣੇ ਪੁੱਤਰ ਦਾ ਅਪਣੇ ਹੱਥੀਂ ਸਸਕਾਰ ਕਰ ਸਕਣ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement