ਜਲੰਧਰ 'ਚ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 25 ਸਾਲਾ ਬਾਅਦ ਵਿਦੇਸ਼ ਤੋਂ ਆਇਆ ਸੀ ਪੰਜਾਬ
Published : Apr 7, 2023, 1:49 pm IST
Updated : Apr 7, 2023, 1:49 pm IST
SHARE ARTICLE
photo
photo

ਇਕ ਵਿਅਕਤੀ ਗੰਭੀਰ ਜ਼ਖਮੀ

 

 ਜਲੰਧਰ:  ਜਲੰਧਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋਂ ਦੇ ਗੁਰਾਇਆ ਦੇ ਨਜ਼ਦੀਕੀ ਪਿੰਡ ਮੁਠੱਡਾ ਖ਼ੁਰਦ  ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।

ਇਸ ਹਾਦਸੇ ਵਿਚ ਇੱਕ ਐਨਆਰਆਈ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਐੱਨ. ਆਰ. ਆਈ. ਦੀ ਪਹਿਚਾਣ ਜਸਪਾਲ ਰਾਮ ਪੁੱਤਰ ਅਨੰਤ ਰਾਮ ਵਾਸੀ ਬ੍ਰਹਮਪੁਰੀ ਵਜੋਂ ਹੋਈ ਹੈ। 

ਮਿਲੀ ਜਾਣਕਾਰੀ ਅਨੁਸਾਰ ਜਸਪਾਲ ਤਕਰੀਬਨ 25 ਸਾਲ ਬਾਅਦ ਵਿਦੇਸ਼ ਤੋਂ ਭਾਰਤ ਆਇਆ ਸੀ। ਇਸ ਸਬੰਧੀ ਏ. ਐੱਸ. ਆਈ. ਜੈ ਗੋਪਾਲ ਨੇ ਦੱਸਿਆ ਕਿ ਮੋਟਰਸਾਈਕਲਾਂ ਦੀ ਟੱਕਰ ਹੋਣ ਨਾਲ ਇਕ ਐੱਨ. ਆਰ. ਆਈ. ਜਸਪਾਲ ਰਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਜੋ ਹਸਪਤਾਲ ਦਾਖਲ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾ ਦਿੱਤੀ ਹੈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement