ਆਸਟ੍ਰੇਲੀਆ 'ਚ ਪੰਜਾਬਣ ਦੇ ਕਤਲ ਮਾਮਲੇ 'ਚ ਦੋਸ਼ੀ ਪੰਜਾਬੀ ਨੌਜਵਾਨ ਨੂੰ ਸੁਣਾਈ ਗਈ ਉਮਰਕੈਦ

By : GAGANDEEP

Published : Jul 7, 2023, 10:14 am IST
Updated : Jul 7, 2023, 10:14 am IST
SHARE ARTICLE
photo
photo

ਦੋਸ਼ੀ ਤਾਰਿਕਜੋਤ ਨੇ ਪੰਜਾਬਣ ਨੂੰ ਜ਼ਿੰਦਾ ਦਫਨਾਇਆ ਸੀ

 

ਮੈਲਬੌਰਨ- ਆਸਟ੍ਰੇਲੀਆ 'ਚ 21 ਸਾਲਾ ਪੰਜਾਬਣ ਵਿਦਿਆਰਥਣ ਦੇ ਕਤਲ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਜੈਸਮੀਨ ਕੌਰ ਦਾ 23 ਸਾਲ ਦੇ ਤਾਰਿਕਜੋਤ ਸਿੰਘ ਨੇ 2021 ਵਿਚ ਉੱਤਰੀ ਪਲਿਮਪਟਨ ਵਿਚ ਉਸਦੇ ਕੰਮ ਵਾਲੀ ਥਾਂ ਤੋਂ ਪਿੱਛਾ ਕੀਤਾ ਅਤੇ ਉਸ ਨੂੰ ਅਗਵਾ ਕਰ ਲਿਆ ਸੀ। ਫਿਰ ਉਸਨੂੰ ਫਲਿੰਡਰਜ਼ ਰੇਂਜ ਵਿਚ ਲੈ ਗਿਆ, ਜਿਥੇ ਉਸ ਨੂੰ ਜ਼ਿੰਦਾ ਖੋਖਲੀ ਕਬਰ ਵਿਚ ਦਫ਼ਨਾ ਦਿਤਾ।

ਇਹ ਵੀ ਪੜ੍ਹੋ : ਸਕਾਲਰਸ਼ਿਪ ਪ੍ਰੀਖਿਆ 'ਚ ਬਰਨਾਲੇ ਦੀ ਧੀ ਨੇ ਹਾਸਲ ਕੀਤਾ ਪਹਿਲਾ ਸਥਾਨ

ਪੀੜਤਾ ਦੀ ਮਾਂ ਅਨੁਸਾਰ ਤਾਰਿਕਜੋਤ, ਜਿਸ ਨੇ ਇਸ ਸਾਲ ਫਰਵਰੀ ਵਿਚ ਕਤਲ ਦਾ ਦੋਸ਼ ਕਬੂਲ ਕੀਤਾ ਸੀ, ਜੈਸਮੀਨ ਦਾ ਦੀਵਾਨਾ ਸੀ ਅਤੇ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਬੁੱਧਵਾਰ ਨੂੰ ਆਸਟਰੇਲੀਅਨ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਜੈਸਮੀਨ ਦੇ ਸੱਟਾਂ ਅਤੇ ਕਬਰ ਵਿਚ ਪਾਏ ਜਾਣ ਤੋਂ ਬਾਅਦ ਵੀ, ਉਸਦੀ ਤੁਰੰਤ ਮੌਤ ਨਹੀਂ ਹੋਈ, ਉਸ ਦੀ ਮੌਤ 6 ਮਾਰਚ ਦੇ ਆਸਪਾਸ ਹੋਈ। 

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

ਦੋਸ਼ੀ ਨੇ ਕਤਲ ਦਾ ਦੋਸ਼ ਕਬੂਲ ਕਰ ਲਿਆ ਸੀ, ਪਰ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਉਸਦੀ ਸਜ਼ਾ ਸੁਣਾਉਣ ਦੌਰਾਨ ਉਸਦੇ ਅਪਰਾਧ ਦੇ ਭਿਆਨਕ ਵੇਰਵੇ ਸਾਹਮਣੇ ਆਏ। ਸਰਕਾਰੀ ਵਕੀਲ ਕਾਰਮੇਨ ਮੈਟੀਓ ਨੇ ਕਿਹਾ ਮੌਤ ਇਕ ਦਮ ਨਹੀਂ ਹੋਈ ਸੀ ਅਤੇ ਲੜਕੀ ਨੂੰ ਕਾਫੀ ਦੁੱਖ ਸਹਿਣਾ ਪਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement