ਨਿਊਜ਼ੀਲੈਂਡ ਸਿੱਖ ਖੇਡਾਂ ਦੀ ਪ੍ਰਬੰਧਕੀ ਕਮੇਟੀ ਮੈਂਬਰ ਗੁਰਜਿੰਦਰ ਸਿੰਘ ਘੁੰਮਣ ਦੇ ਛੋਟੇ ਭਰਾ ਦਾ ਦੇਹਾਂਤ  

By : KOMALJEET

Published : May 8, 2023, 12:41 pm IST
Updated : May 8, 2023, 12:41 pm IST
SHARE ARTICLE
Jatinder Singh Ghuman
Jatinder Singh Ghuman

ਫ਼ਿਰੋਜ਼ਪੁਰ ਦੇ ਪਿੰਡ ਛੱਜਾਂਵਾਲੀ ਨਾਲ ਸਬੰਧਤ ਸਨ ਜਤਿੰਦਰ ਸਿੰਘ ਘੁੰਮਣ 

ਆਕਲੈਂਡ : ਨਿਊਜ਼ੀਲੈਂਡ ਤੋਂ ਇਕ ਅਤਿ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਸਿੱਖ ਖੇਡਾਂ ਦੀ ਪ੍ਰਬੰਧਕੀ ਕਮੇਟੀ ਮੈਂਬਰ ਗੁਰਜਿੰਦਰ ਸਿੰਘ ਘੁੰਮਣ ਦੇ ਛੋਟੇ ਭਰਾ ਜਤਿੰਦਰ ਸਿੰਘ ਘੁੰਮਣ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ। 

ਇਹ ਵੀ ਪੜ੍ਹੋ: ਸਕੂਲੀ ਪਾਠਕ੍ਰਮ 'ਚੋਂ  ਮਿਟਾਇਆ ਜਾ ਰਿਹਾ ਹੈ ਸਿੱਖ ਇਤਿਹਾਸ : ਕੁਲਤਾਰ ਸਿੰਘ ਸੰਧਵਾਂ

ਜਤਿੰਦਰ ਸਿੰਘ ਘੁੰਮਣ (48) ਦਾ ਇਲਾਜ ਸਥਾਨਕ ਮਿਡਲਮੋਰ ਹਸਪਤਾਲ ਵਿਖੇ ਚਲ ਰਿਹਾ ਸੀ ਪਰ ਅੱਜ ਸਵੇਰੇ ਹੀ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦੇਈਏ ਕਿ ਜਤਿੰਦਰ ਸਿੰਘ ਘੁੰਮਣ ਫ਼ਿਰੋਜ਼ਪੁਰ ਦੇ ਪਿੰਡ ਛੱਜਾਂਵਾਲੀ ਨਾਲ ਸਬੰਧਤ ਸਨ। 

ਦੱਸ ਦੇਈਏ ਕਿ ਉਹ ਲੰਬੇ ਸਮੇਂ ਤੋਂ ਅਪਣੇ ਪ੍ਰਵਾਰ ਨਾਲ ਨਿਊਜ਼ੀਲੈਂਡ ਵਿਖੇ ਰਹਿ ਰਹੇ ਸਨ। ਅੱਜ ਤੜਕੇ ਹੀ ਉਨ੍ਹਾਂ ਨੇ ਹਸਪਤਾਲ ਵਿਚ ਆਖਰੀ ਸਾਹ ਲਏ। ਉਹ ਅਪਣੇ ਪਿੱਛੇ ਪਤਨੀ ਸਰਬਜੀਤ ਕੌਰ ਅਤੇ ਇਕ ਧੀ ਛੱਡ ਗਏ ਹਨ। ਜਤਿੰਦਰ ਸਿੰਘ ਘੁੰਮਣ ਦਾ ਅੰਤਿਮ ਸਸਕਾਰ ਐਨਜ਼ ਫਿਊਨਰਲ ਹੋਮ ਵੀਰੀ ਵਿਖੇ 10 ਮਈ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement