ਕੋਟਕਪੂਰਾ ਦੇ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰੇ ਪੈਣ ਨਾਲ ਮੌਤ
Published : Nov 8, 2025, 6:26 am IST
Updated : Nov 8, 2025, 7:11 am IST
SHARE ARTICLE
Kotkapura youth dies of heart attack in Dubai
Kotkapura youth dies of heart attack in Dubai

ਮਿ੍ਰਤਕ ਸੁਖਦੇਵ ਸਿੰਘ ਦਾ ਕੋਟਕਪੂਰਾ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ ਹੈ।

ਕੋਟਕਪੂਰਾ (ਗੁਰਿੰਦਰ ਸਿੰਘ) : ਸਥਾਨਕ ਮੁਕਤਸਰ ਰੋਡ ’ਤੇ ਸਥਿਤ ਮੁਹੱਲਾ ਗੋਬਿੰਦਪੁਰੀ ਬਸਤੀ ਦੇ ਵਸਨੀਕ ਇਕ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਮਿ੍ਰਤਕ ਦੇ ਭਰਾ ਅਵਤਾਰ ਸਿੰਘ ਬੰਟੀ ਨੇ ਜਾਣਕਾਰੀ ਦਿੰਦਿਆਂ ਦਸਿਆ ਉਸ ਦਾ ਛੋਟਾ ਭਰਾ ਸੁਖਦੇਵ ਸਿੰਘ (33) ਕੁੱਝ ਸਾਲ ਪਹਿਲਾਂ ਕੰਮਕਾਰ ਲਈ ਦੁਬਈ ਵਿਖੇ ਗਿਆ ਸੀ। ਪਿਛਲੇ ਦਿਨੀਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ।

ਮਿ੍ਰਤਕ ਸੁਖਦੇਵ ਸਿੰਘ ਦਾ ਕੋਟਕਪੂਰਾ ਦੇ ਰਾਮਬਾਗ਼ ’ਚ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ ਹੈ। ਇਸ ਮੌਕੇ ਕੌਂਸਲਰ ਮਨਪ੍ਰੀਤ ਸ਼ਰਮਾ, ਕੌਂਸਲਰ ਹਰਵਿੰਦਰ ਸਿੰਘ ਰਿੰਕੂ, ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਐਡਵੋਕੇਟ ਗੁਰਮੇਲ ਸਿੰਘ ਸੰਧੂ, ਸੇਵਾਮੁਕਤ ਐਸ.ਡੀ.ਓ. ਤਾਰਾ ਸਿੰਘ, ਗੁਰਦਿਆਲ ਸਿੰਘ ਗੋਗਾ, ਭੂਸ਼ਨ ਮਿੱਤਲ, ਮਨਜੀਤ ਸਿੰਘ ਸੁਖੀਜਾ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਸੁਖਦੇਵ ਸਿੰਘ ਦੇ ਅਚਾਨਕ ਵਿਛੋੜੇ ’ਤੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਆਦਿ ਵੀ ਸ਼ਾਮਲ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement