ਅਮਰੀਕਾ 'ਚ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਾਰ ਨੂੰ ਅੱਗੀ ਅੱਗ, ਜ਼ਿੰਦਾ ਸੜੇ ਦੋ ਭਾਰਤੀ ਨੌਜਵਾਨ

By : GAGANDEEP

Published : Jul 9, 2023, 10:28 am IST
Updated : Jul 9, 2023, 3:10 pm IST
SHARE ARTICLE
photo
photo

ਮ੍ਰਿਤਕਾ 'ਚ ਇਕ ਕੋਟਕਪੂਰੇ ਦਾ ਰਹਿਣ ਵਾਲਾ ਸੀ ਨੌਜਵਾਨ

 

ਮੁਹਾਲੀ: ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਲੀਫੋਰਨੀਆ ਚ ਸੜਕ ਹਾਦਸੇ ਚ ਦੋ ਭਾਰਤੀ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ 9:45 ਵਜੇ ਟਰੇਸੀ ਦੇ ਮਕਾਰਥਰ ਬੁਲੇਵਾਰਡ ਅਤੇ ਗਰੈਂਟ ਲਈਨ ਰੋਡ 'ਤੇ ਤੇਜ਼ ਰਫ਼ਤਾਰ ਟੈਸਲਾ ਕਾਰ ਫਾਇਰ ਹਾਈਡਰਿੰਟ ਨਾਲ ਟਕਰਾਉਣ ਤੋਂ ਬਾਅਦ ਦਰਖ਼ਤ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਹਿਮਾਚਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਨਦੀ 'ਚ ਰੁੜ੍ਹੀ ਕਾਰ

ਮਿੰਟਾਂ- ਸਕਿੰਟਾਂ 'ਚ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਦੋ ਭਾਰਤੀ ਨੌਜਵਾਨ ਅਰਵਿੰਦ ਰਾਮ (37) (ਮਹਾਰਾਸ਼ਟਰ) ਅਤੇ ਅਮਰੀਕ ਸਿੰਘ ਵਾਂਦਰ (34) ਪਿੰਡ ਵਾਂਦਰ (ਕੋਟਕਪੂਰਾ) ਜ਼ਿੰਦਾ ਸੜ ਗਏ।  

ਇਹ ਵੀ ਪੜ੍ਹੋ: ਈਰਾਨ: ISIS ਦੀ ਮਦਦ ਨਾਲ ਸ਼ੀਆ ਮਸਜਿਦ 'ਤੇ ਹਮਲਾ ਕਰਨ ਵਾਲੇ2 ਅੱਤਵਾਦੀਆਂ ਨੂੰ ਫਾਂਸੀ 

ਇਹਨਾਂ ਦੀ ਕਾਰ ਦੇ ਪਿੱਛੇ ਇਹਨਾਂ ਦੇ ਹੋਰ ਦੋਸਤ ਦੂਸਰੀ ਕਾਰ ਵਿੱਚ ਆ ਰਹੇ ਸਨ, ਜਿੰਨਾਂ ਨੇ ਆਪਣੇ ਦੋਸਤਾਂ ਨੂੰ ਬਚਾਉਣ ਲਈ ਬਹੁਤ ਵਾਹ ਲਾਈ, ਪਰ ਕਾਰ ਲਾਕ ਹੋ ਗਈ ਅਤੇ ਅੱਗ ਦੀਆਂ ਲਪਟਾਂ ਕਾਰਨ ਉਹ ਵੀ ਕੁਝ ਨਹੀ ਕਰ ਸਕੇ ‘ਤੇ ਦੇਖਦੇ ਹੀ ਦੇਖਦੇ ਸਭ ਕੁਝ ਖ਼ਤਮ ਹੋ ਗਿਆ। ਨੌਜਵਾਨਾਂ ਦੀ ਬੇਵਕਤੀ ਮੌਤ ਕਾਰਨ ਟਰੇਸੀ ਏਰੀਏ ਦਾ ਪੰਜਾਬੀ ਭਾਈਚਾਰਾ ਗਹਿਰੇ ਸਦਮੇ ਵਿੱਚ ਹੈ। ਪੁਲਿਸ ਘਟਨਾ ਦੇ ਕਾਰਨਾਂ ਦੀ ਤਫ਼ਤੀਸ਼ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement