ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

By : GAGANDEEP

Published : Oct 9, 2023, 8:47 pm IST
Updated : Oct 9, 2023, 8:47 pm IST
SHARE ARTICLE
photo
photo

4 ਸਾਲ ਬਾਅਦ ਭਰਾ ਨੂੰ ਮਿਲਣ ਤੋਂ ਬਾਅਦ ਵਿਗੜੀ ਸੀ ਸਿਹਤ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ।

ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ  ਸਸਕਾਰ ਕੀਤਾ ਜਾਵੇਗਾ।

ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦਾ ਸੀ। ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਅਤੇ ਚਾਚੇ ਨੇ ਕੀਤਾ ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ।

ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖਤਮ ਹੋ ਚੁੱਕੀ ਸੀ। ਪੀਆਰ ਲਈ ਦਸਤਾਵੇਜ਼ ਜਮ੍ਹਾਂ ਕਰਵਾਏ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਲਈ ਆਏ ਸਨ। ਜਿੱਥੇ ਉਨ੍ਹਾਂ ਨੇ ਮਜ਼ਾ ਕੀਤਾ। ਘਰ ਦੇ ਸਾਰੇ ਲੋਕ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ ਪਰ ਕਿਸੇ ਦੀ ਨਜ਼ਰ ਲੱਗ ਗਈ ਤੇ ਪ੍ਰਵਾਰ ਵਿਚ ਖੁਸੀ ਦਾ ਮਾਹੌਲ ਗਮ ਵਿਚ ਬਦਲ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement