ਸੁਨਹਿਰੀ ਭਵਿੱਖ ਲਈ ਮਲੇਸ਼ੀਆ ਗਏ ਪੰਜਾਬੀ ਦੀ ਮੌਤ

By : KOMALJEET

Published : Jan 11, 2023, 2:30 pm IST
Updated : Jan 11, 2023, 2:30 pm IST
SHARE ARTICLE
RIP Bhupinder Singh
RIP Bhupinder Singh

ਦੋ ਟਰਾਲਿਆਂ ਦੀ ਟੱਕਰ ਕਾਰਨ ਵਾਪਰਿਆ ਹਾਦਸਾ

ਰੋਜ਼ੀ ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ
10 ਮਹੀਨੇ ਪਹਿਲਾਂ ਹੀ ਗਿਆ ਸੀ ਮਲੇਸ਼ੀਆ 
--------
ਕਲਾਨੌਰ :
ਮਲੇਸ਼ੀਆ ਦੇ ਪੀਜੇ ਸ਼ਹਿਰ ਵਿਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਬਾਰੇ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇੱਕ ਸੜਕ ਹਾਦਸੇ ਵਿਚ ਨੌਜਵਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਬੇਟੇ ਦੀ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ ਤਾਂਕਿ ਪਰਿਵਾਰ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕੇ।

ਭੁਪਿੰਦਰ ਸਿੰਘ ਦੀ ਮਾਂ ਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਵਰਿੰਦਰ ਸਿੰਘ, ਜਤਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਮਲੇਸ਼ੀਆ ਵਿਚ ਕੰਮ ਲਈ ਗਏ ਸਨ। ਭੁਪਿੰਦਰ ਸਿੰਘ ਕਰੀਬ 10 ਮਹੀਨੇ ਪਹਿਲਾਂ ਹੀ ਮਲੇਸ਼ੀਆ ਗਿਆ ਸੀ ਅਤੇ ਉਥੇ ਟਰਾਲਾ ਚਲਾਉਂਦਾ ਸੀ। 

ਮ੍ਰਿਤਕ ਦੇ ਭਰਾਵਾਂ ਨੇ ਪਰਿਵਾਰ ਨੂੰ ਦੱਸਿਆ ਕਿ ਭੁਪਿੰਦਰ ਸਿੰਘ ਟਰਾਲੇ ਵਿਚ ਸਮਾਨ ਲੱਦ ਕੇ ਦੋ ਹੋਰ ਟਰੱਕ ਚਾਲਕਾਂ ਨਾਲ ਜਾ ਰਿਹਾ ਸੀ। ਭੁਪਿੰਦਰ ਦਾ ਟਰਾਲਾ ਦੂਜੇ ਨੰਬਰ 'ਤੇ ਸੀ, ਇਸੇ ਦੌਰਾਨ ਅਚਾਨਕ ਉਨ੍ਹਾਂ ਦੇ ਟਰਾਲੇ ਦੀ ਬ੍ਰੇਕ ਫੇਲ੍ਹ ਹੋ ਗਈ ਜਿਸ ਕਾਰਨ ਅੱਗੇ ਚਲ ਰਿਹਾ ਟਰਾਲੇ ਪਿਛਲੇ ਟਰਾਲੇ ਨਾਲ ਟਕਰਾ ਗਿਆ। 

ਇਸ ਜ਼ਬਰਦਸਤ ਟੱਕਰ ਵਿਚ ਪਿਛਲੇ ਟਰਾਲਾ ਪਲਟ ਗਿਆ। ਤੀਜੇ ਨੰਬਰ 'ਤੇ ਚਲ ਰਹੇ ਟਰਾਲਾ ਚਾਲਕ ਨੇ ਭੁਪਿੰਦਰ ਸਿੰਘ ਦੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ ਜਿਸ ਵਿਚ ਉਸ ਦੀ ਮੌਤ ਹੋ ਗਈ ਹੈ। ਭੁਪਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟਾ ਪੁੱਤਰ ਛੱਡ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement