Punjabi die in America: ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Published : Apr 11, 2025, 7:32 am IST
Updated : Apr 11, 2025, 7:32 am IST
SHARE ARTICLE
Punjabi youth dies in road accident in America
Punjabi youth dies in road accident in America

ਲੱਕੜ ਦਾ ਕੰਮ ਛੱਡ ਕੇ ਕੁੱਝ ਸਾਲ ਪਹਿਲਾਂ ਹੀ ਗਿਆ ਸੀ ਅਮਰੀਕਾ

 

Punjabi youth dies in road accident in America: ਮਾਛੀਵਾੜਾ ਦੇ ਪਿੰਡ ਹੰਬੋਵਾਲ ਦੇ ਵਾਸੀ ਪ੍ਰੀਤਮ ਸਿੰਘ ਪੀਤੀ (43) ਜੋ ਕਿ ਰੁਜ਼ਗਾਰ ਤੇ ਚੰਗੇ ਭਵਿੱਖ ਦੀ ਕਾਮਨਾ ਲੈ ਕੇ ਅਮਰੀਕਾ ਗਿਆ ਸੀ,  ਉਸ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਜੋ ਕਿ ਹੰਬੋਵਾਲ ਵਿਖੇ ਲੱਕੜ ਮਿਸਤਰੀ ਸੀ, ਪਰ ਉਹ ਕੁਝ ਸਾਲ ਪਹਿਲਾਂ ਚੰਗੇ ਭਵਿੱਖ ਲਈ ਕੰਮ ਛੱਡ ਕੇ ਅਮਰੀਕਾ ਚਲਾ ਗਿਆ ਸੀ।

ਬੀਤੇ ਦਿਨੀਂ ਉਹ ਕਾਰ ’ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਨੈਸ਼ਵਿਲ ਸ਼ਹਿਰ ਵਿਖੇ ਅਚਾਨਕ ਉਸ ਦੀ ਕਾਰ ਟਰਾਲੇ ਨਾਲ ਟਕਰਾ ਗਈ ਜਿਸ ਦੌਰਾਨ ਉਸ ਦੀ ਮੌਤ ਹੋ ਗਈ। 

ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰੀਤਮ ਸਿੰਘ ਪੀਤੀ ਦੇ ਇੱਕ ਭਰਾ ਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਪਤਨੀ ਤੇ ਮਾਤਾ ਪਿੰਡ ਹੰਬੋਵਾਲ ਵਿਖੇ ਰਹਿੰਦੇ ਹਨ। ਮ੍ਰਿਤਕ ਦਾ ਇੱਕ ਲੜਕਾ ਉਸ ਦੇ ਨਾਲ ਅਮਰੀਕਾ ਵਿਚ ਹੀ ਰਹਿੰਦਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਪੁੱਤ ਤੇ ਇੱਕ ਧੀ ਛੱਡ ਗਿਆ ਹੈ। ਪ੍ਰੀਤਮ ਸਿੰਘ ਦੀ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement