ਪੜ੍ਹਾਈ ਕਰਨ ਲਈ ਪੰਜਾਬ ਤੋਂ ਕੈਨੇਡਾ ਗਏ ਨੌਜਵਾਨ ਦੀ ਮੌਤ
Published : May 11, 2021, 3:44 pm IST
Updated : May 11, 2021, 3:44 pm IST
SHARE ARTICLE
Sandeep Singh
Sandeep Singh

ਨੌਜਵਾਨ ਦੀ ਪਚਾਣ ਸੰਦੀਪ ਸਿੰਘ ਵਜੋਂ ਹੋਈ ਹੈ।

ਨਿਹਾਲ ਸਿੰਘ ਵਾਲਾ : ਨੌਜਵਾਨ ਪੰਜਾਬ ਤੋਂ ਵਿਦੇਸ਼ਾਂ ਵਿਚ ਕੰਮ ਕਰਨ ਜਾਂ ਉਚੇਚੀ ਵਿੱਦਿਆ ਹਾਸਲ ਕਰਨ ਲਈ ਜਾਂਦੇ ਹਨ ਪਰ ਜਦੋਂ ਵਿਦੇਸ਼ ਜਾਣ ਤੋਂ ਬਾਅਦ ਉਹਨਾਂ ਦੀ ਕਿਸੇ ਨਾ ਕਿਸੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣਏ ਆਉਂਦੀ ਹੈ ਤਾਂ ਬਹੁਤ ਦੁਖ ਹੁੰਦਾ ਹੈ। ਅਜਿਹੀ ਹੀ ਖ਼ਬਰ ਹੁਣ ਕੈਨੇਡਾ ਤੋਂ ਸਾਹਮਣੇ ਆਈ ਹੈ। ਦਰਅਸਲ ਦੋ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਐਬਟਸਫੋਰਡ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਨੌਜਵਾਨ ਦੀ ਪਚਾਣ ਸੰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਜਦੋਂ ਕੰਮ ਤੋਂ ਘਰ ਵਾਪਿਸ ਆਇਆ ਤੇ ਨਹਾਉਣ ਸਮੇਂ ਬਾਥਰੂਮ 'ਚ ਗਿਆ ਤਾਂ ਉੱਥੇ ਹੀ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਦੋ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੰਜਾਬ ਤੋਂ ਕੈਨੇਡਾ ਪੜ੍ਹਾਈ ਕਰਨ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement