ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਗੱਭਰੂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Oct 12, 2023, 3:14 pm IST
Updated : Oct 12, 2023, 3:16 pm IST
SHARE ARTICLE
 photo
photo

ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਪਟਿਆਲਾ : ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਸਮਾਣਾ ਦੇ ਨੇੜਲੇ ਪਿੰਡ ਖੇੜਕੀ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਯਮੁਨਾ 'ਚ ਨਹਾਉਣ ਗਏ ਡੁੱਬੇ 4 ਨਾਬਾਲਗ ਬੱਚੇ, ਇਕ ਲਾਸ਼ ਬਰਾਮਦ, ਬਾਕੀਆਂ ਦੀ ਭਾਲ ਜਾਰੀ

ਮਿਲੀ ਜਾਣਕਾਰੀ ਅਨੁਸਾਰ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਡੇਢ ਸਾਲ ਪਹਿਲਾਂ ਹੀ ਕੈਨੇਡਾ ਵਿਖੇ ਸਟੱਡੀ ਵੀਜ਼ੇ ’ਤੇ ਗਿਆ ਸੀ। ਉਸ ਦੀ ਇਕ ਵੱਡੀ ਭੈਣ ਵੀ ਹੈ ਅਤੇ ਉਹ ਵੀ ਕੈਨੇਡਾ ਵਿਖੇ ਹੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਮੋਗਾ ਵਿਚ ਚੱਲਦੇ ਮੋਟਰਸਾਈਕਲ ਦਾ ਫਟਿਆ ਟਾਇਰ, ਪੁੱਲ ਤੋਂ ਹੇਠਾਂ ਡਿੱਗਿਆ ਨੌਜਵਾਨ  

ਪੁੱਤ ਦੀ ਮੌਤ ਹੋਣ ਦੀ ਖ਼ਬਰ ਸੁਣ ਮਾਪਿਆ ਤੋਂ ਇਹ ਦਰਦ ਸਹਿਣ ਨਹੀਂ ਹੋ ਗਿਆ ਅਤੇ ਪੂਰਾ ਪਿੰਡ ਇਸ ਸੋਗ ਵਿਚ ਡੁੱਬਿਆ ਹੋਇਆ ਹੈ। ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਕਿਸਾਨ ਹਨ ਅਤੇ ਉਨ੍ਹਾਂ ਨੇ ਆਪਣੇ ਲਾਡਲੇ ਨੂੰ ਬੜੇ ਚਾਵਾਂ ਨਾਲ ਉੱਚ ਸਿੱਖਆ ਪ੍ਰਾਪਤ ਕਰਨ ਲਈ ਕੈਨੇਡਾ ਭੇਜਿਆ ਸੀ ਪਰ ਉਨ੍ਹਾਂ ਦਾ ਪੁੱਤਰ ਇਸ ਤਰ੍ਹਾਂ ਵਾਪਸ ਆਵੇਗਾ, ਇਹ ਕਿਸੇ ਨੇ ਸੋਚਿਆ ਵੀ ਨਹੀਂ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement