ਕੈਨੇਡਾ ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

By : GAGANDEEP

Published : Dec 12, 2022, 11:14 am IST
Updated : Dec 12, 2022, 1:01 pm IST
SHARE ARTICLE
photo
photo

ਆਪਣੇ ਪਿੱਛੇ ਦੋ ਬੱਚਿਆਂ ਤੇ ਪਤੀ ਨੂੰ ਛੱਡ ਗਈ ਮ੍ਰਿਤਕ ਔਰਤ

 

ਮੋਗਾ : ਵਿਦੇਸ਼ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ  ਕੈਨੇਡਾ ਤੋਂ ਸਾਹਮਣੇ ਆਇਆ ਹੈ। ਇਥੇ ਵਿਨੀਪੈੱਗ ਵਿਚ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਰੌਲੀ ਨਾਲ ਸਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਬੀਤੇ ਕੱਲ੍ਹ ਆਪਣੀ ਕਾਰ ‘ਤੇ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਸਰਬਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਸਰਬਜੀਤ 2012 ਵਿੱਚ ਆਪਣੇ ਪਤੀ ਤੇ ਦੋ ਬੱਚਿਆਂ ਨਾਲ PR ‘ਤੇ ਵਿਨੀਪੈੱਗ ਗਈ ਸੀ। ਮ੍ਰਿਤਕ ਸਰਬਜੀਤ ਆਪਣੇ ਪਿੱਛੇ ਪਤੀ, ਇੱਕ ਬੇਟਾ ਤੇ ਬੇਟੀ ਛੱਡ ਗਈ। ਇਸ ਘਟਨਾ ਦੀ ਖਬਰ ਜਿਵੇਂ ਹੀ ਉਸਦੇ ਪਿੰਡ ਵਾਲਿਆਂ ਨੂੰ ਪਤਾ ਲੱਗੀ ਤਾਂ ਪਿੰਡ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement