Punjabi dead canada Kheri Khurd News: ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ, ਪਿਛਲੇ ਸਾਲ ਪੜ੍ਹਾਈ ਲਈ ਗਿਆ ਸੀ ਵਿਦੇਸ਼
Published : Feb 13, 2025, 8:13 am IST
Updated : Feb 13, 2025, 8:13 am IST
SHARE ARTICLE
Punjabi dead canada Kheri Khurd News
Punjabi dead canada Kheri Khurd News

Punjabi dead canada Kheri Khurd News: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਗੱਭਰੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ (21) ਪੁੱਤਰ ਲਿਵਤਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੰਗਰੂਰ ਦੇ ਪਿੰਡ ਖੇੜੀ ਖੁਰਦ ਦਾ ਰਹਿਣ ਵਾਲਾ ਸੀ।

 ਜਾਣਕਾਰੀ ਮ੍ਰਿਤਕ ਨੌਜਵਾਨ 19 ਫ਼ਰਵਰੀ 2024 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਜੋ ਬੀਤੇ ਦਿਨੀਂ ਘਰੋਂ ਘਰੇਲੂ ਸਾਮਾਨ ਲੈਣ ਲਈ ਨਿਕਲਿਆ ਸੀ ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀਆਂ ਦੋਵੇਂ ਭੈਣਾਂ ਵੀ ਕੈਨੇਡਾ ਵਿਚ ਹਨ ਅਤੇ ਮ੍ਰਿਤਕ ਦਵਿੰਦਰ ਸਿੰਘ ਦੇ ਮਾਤਾ-ਪਿਤਾ ਵੀ ਕੁਝ ਸਮਾਂ ਪਹਿਲਾਂ ਹੀ ਬੱਚਿਆਂ ਕੋਲ ਕੈਨੇਡਾ ਗਏ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement