ਕੈਨੇਡਾ 'ਚ 250 ਕਿਲੋਗ੍ਰਾਮ ਡਰੱਗਜ਼ ਨਾਲ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ
Published : Feb 13, 2026, 8:45 am IST
Updated : Feb 13, 2026, 10:59 am IST
SHARE ARTICLE
Punjabi truck driver arrested with 250 kg of drugs in Canada
Punjabi truck driver arrested with 250 kg of drugs in Canada

ਕੁਲਬੀਰ ਸਿੰਘ ਕੋਲੋਂ 250 ਕਿਲੋਗ੍ਰਾਮ ਮੈਥਾਮਫੇਟਾਮਿਨ ਕੀਤੀ ਜ਼ਬਤ

ਕੈਨੇਡਾ ਵਿਚ ਵੱਡੀ ਮਾਤਰਾ ਵਿਚ ਡਰੱਗਜ਼ ਸਮੇਤ ਪੰਜਾਬੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ-ਅਮਰੀਕਾ ਸਰਹੱਦ 'ਤੇ ਸਥਿਤ ਬਲੂ ਵਾਟਰ ਬ੍ਰਿਜ 'ਤੇ ਸਰਹੱਦੀ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦਿਆਂ ਕਰੀਬ 250 ਕਿਲੋਗ੍ਰਾਮ ਮੈਥਾਮਫੇਟਾਮਿਨ ਜ਼ਬਤ ਕੀਤੀ ਹੈ। ਇਸ ਮਾਮਲੇ 'ਚ ਉਨ੍ਹਾਂ ਨੇ ਪੰਜਾਬੀ ਟਰੱਕ ਡਰਾਈਵਰ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ 'ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਗੰਭੀਰ ਦੋਸ਼ ਲਾਏ ਹਨ।

ਸੂਤਰਾਂ ਮੁਤਾਬਕ ਬੀਤੇ ਬੁੱਧਵਾਰ ਸ਼ਾਮ ਪੁਲ ਦੇ ਕੈਨੇਡੀਅਨ ਹਿੱਸੇ ਵਿਚ ਟਰੱਕ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ 'ਚ ਮੈਥਾਮਫੇਟਾਮਿਨ ਬਰਾਮਦ ਹੋਈ। ਇਸ ਤੋਂ ਬਾਅਦ ਡਰਾਈਵਰ ਕੁਲਬੀਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਸ 'ਤੇ ਮੈਥਾਮਵੇਟਾਮਿਨ ਇੰਪੋਰਟ ਕਰਨ ਅਤੇ ਸਮੱਗਲਿੰਗ ਦੇ ਉਦੇਸ਼ ਨਾਲ ਕਬਜ਼ੇ ਵਿਚ ਰੱਖਣ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ, ਇਸ ਸਾਲ ਬਲੂ - ਵਾਟਰ ਬ੍ਰਿਜ ਦੇ ਕੈਨੇਡੀਅਨ ਹਿੱਸੇ ਵਿਚ ਟਰੱਕ ਡਰਾਈਵਰ ਦੀ ਡਰੱਗ ਸਮੱਗਲਿੰਗ ਦੇ ਦੋਸ਼ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਸਾਲ 2022 ਵਿਚ ਅਜਿਹੇ 6 ਮਾਮਲੇ ਸਾਹਮਣੇ ਆਏ ਸਨ, ਜਦਕਿ 2023 ਅਤੇ 2024 'ਚ 4-4 ਅਤੇ 2025 'ਚ 9 ਮਾਮਲੇ ਦਰਜ ਕੀਤੇ ਗਏ ਸਨ । ਪਿਛਲੇ ਸਾਲ ਸਰਹੱਦ ਪਾਰ ਨਸ਼ੀਲ ਪਦਾਰਥਾਂ ਦੀ ਵਧਦੀ ਸਮੱਗਲਿੰਗ ਅਤੇ ਵਪਾਰਕ ਤਣਾਅ ਕਾਰਨ ਜਾਂਚ ਏਜੰਸੀਆਂ ਨੇ ਸਖ਼ਤੀ ਵਧਾ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement