ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਕੀਤਾ ਜਾਵੇਗਾ ਡਿਪੋਰਟ, 16 ਲੋਕਾਂ ਦੀ ਜਾਨ ਲੈਣ ਦਾ ਦੋਸ਼
Published : Mar 13, 2022, 9:52 am IST
Updated : Mar 13, 2022, 10:19 am IST
SHARE ARTICLE
Punjabi truck driver to be deported from Canada, killing 16 people
Punjabi truck driver to be deported from Canada, killing 16 people

ਜਸਕੀਰਤ ਸਿੰਘ ਸਿੱਧੂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਕਰ ਦਿਤਾ ਜਾਵੇਗਾ

 

ਨਿਊਯਾਰਕ  : ਕੈਨੇਡਾ ’ਚ ਹਮਬੋਲਟ ਬ੍ਰੋਕੋਸ ਬੱਸ ਹਾਦਸੇ ਵਿਚ 16 ਲੋਕਾਂ ਦੀ ਜਾਨ ਲੈਣ ਵਾਲੇ ਇਕ ਪੰਜਾਬੀ ਮੂਲ ਦੇ ਸੈਮੀ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਕਰ ਦਿਤਾ ਜਾਵੇਗਾ। ਸਿੱਧੂ ਦੇ ਇਮੀਗ੍ਰੇਸ਼ਨ ਵਕੀਲ ਮਾਈਕਲ ਗ੍ਰੀਨ ਅਨੁਸਾਰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਵਲੋਂ ਸਿੱਧੂ ਦੀ ਉਸ ਅਪੀਲ ਨੂੰ ਰੱਦ ਕਰ ਦਿਤਾ ਗਿਆ ਹੈ, ਜਿਸ ਵਿਚ ਸਿੱਧੂ ਵਲੋਂ ਉਸ ਦੀ ਜੇਲ੍ਹ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਵਲੋਂ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਮੰਗੀ ਗਈ ਸੀ।

file photo 

ਇਥੇ ਦੱਸਣਯੋਗ ਹੈ ਕਿ 6 ਅਪ੍ਰੈਲ 2018 ਨੂੰ ਵਾਪਰੇ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ 13 ਹੋਰ ਜ਼ਖ਼ਮੀ ਹੋ ਗਏ ਸਨ। ਮਰਨ ਵਾਲਿਆਂ ਅਤੇ ਜ਼ਖ਼ਮੀਆਂ ਵਿਚ ਜ਼ਿਆਦਾਤਰ ਸਸਕੈਚਵਨ ਦੀ ਜੂਨੀਅਰ ਆਈਸ ਹਾਕੀ ਟੀਮ ਦੇ ਖਿਡਾਰੀ ਸਨ। ਸਥਾਈ ਤੌਰ ’ਤੇ ਕੈਨੇਡਾ ਦਾ ਨਿਵਾਸੀ ਹੋਣ ਦਾ ਦਰਜਾ ਰੱਖਣ ਵਾਲੇ ਸਿੱਧੂ ਨੂੰ ਖ਼ਤਰਨਾਕ ਡਰਾਈਵਿੰਗ ਕਰਨ, ਮੌਤ ਅਤੇ ਸਰੀਰਕ ਨੁਕਸਾਨ ਪਹੁੰਚਾਉਣ ਦਾ ਦੋਸ਼ੀ ਮੰਨਣ ਤੋਂ ਬਾਅਦ ਅਦਾਲਤ ਨੇ 8 ਸਾਲ ਦੀ ਸਜ਼ਾ ਸੁਣਾਈ ਸੀ। ਹੁਣ ਸਿੱਧੂ ਦਾ ਮਾਮਲਾ ਇਮੀਗ੍ਰੇਸ਼ਨ ਅਤੇ ਰਫ਼ਿਊਜੀ ਬੋਰਡ ਨੂੰ ਸੌਂਪਿਆ ਜਾਵੇਗਾ ਤਾਂ ਜੋ ਫ਼ੈਸਲਾ ਕੀਤਾ ਜਾ ਸਕੇ ਕਿ ਉਸ ਨੂੰ ਭਾਰਤ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।    
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement