Wadala Banger News: ਹਾਂਗਕਾਂਗ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

By : GAGANDEEP

Published : Jan 15, 2024, 5:01 pm IST
Updated : Jan 15, 2024, 5:01 pm IST
SHARE ARTICLE
The only son of the parents died in Hong Kong Wadala Banger News in punjabi
The only son of the parents died in Hong Kong Wadala Banger News in punjabi

Wadala Banger News: ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਗਿਆ ਸੀ ਵਿਦੇਸ਼

The only son of the parents died in Hong Kong Wadala Banger News in punjabi :  ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਹਾਂਗਕਾਂਗ ਤੋਂ ਸਾਹਮਣੇ ਆਈ ਹੈ। ਇਥੇ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ; Chandigarh News: ਚੰਡੀਗੜ੍ਹ 'ਚ ਜ਼ਿੰਦਾ ਸੜਨ ਨਾਲ ਬਜ਼ੁਰਗ ਦੀ ਹੋਈ ਮੌਤ

ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦਾ ਰਹਿਣ ਵਾਲਾ ਸੀ। ਨਿਰਮਲ ਸਿੰਘ ਮਾਂ-ਪਿਓ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ।

ਇਹ ਵੀ ਪੜ੍ਹੋ; Amritsar News: ਅੰਮ੍ਰਿਤਸਰ ਪੁਲਿਸ ਨੇ 56 ਕਰੋੜ ਦੀ ਹੈਰੋਇਨ ਕੀਤੀ ਬਰਾਮਦ 

ਐਤਵਾਰ ਨੂੰ ਉਸ ਦੇ ਪੁੱਤਰ ਨਿਰਮਲ ਸਿੰਘ ਦੇ ਦੋਸਤਾਂ ਨੇ ਫੋਨ 'ਤੇ ਦੱਸਿਆ ਕਿ ਨਿਰਮਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਤੇ ਉਹ ਪਿਛਲੇ ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਨਾਲ ਮਾਪਿਆਂ ਦਾ ਰੋ-ਰੋ ਬੁਰਾ ਹਾਲ ਜਦਕਿ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The only son of the parents died in Hong Kong Wadala Banger News in punjabi,  stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement