ਕੈਨੇਡਾ 'ਚ ਇਕ ਹੋਰ ਪੰਜਾਬਣ ਦੀ ਹੋਈ ਮੌਤ

By : GAGANDEEP

Published : Oct 15, 2023, 4:26 pm IST
Updated : Oct 15, 2023, 8:10 pm IST
SHARE ARTICLE
photo
photo

ਉਚੇਰੀ ਪੜ੍ਹਾਈ ਲਈ ਦੋ ਸਾਲ ਪਹਿਲਾਂ ਗਈ ਸੀ ਬਰੈਂਪਟਨ

 

 

ਬਰਨਾਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਅਬੋਹਰ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਮ੍ਰਿਤਕ ਦੋ ਬੱਚਿਆਂ ਦਾ ਸੀ ਪਿਤਾ

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬਣ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਕੌਰ ਵਜੋਂ ਹੋਈ  ਹੈ। ਮ੍ਰਿਤਕ ਦੋ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਲਈ ਗਈ ਸੀ ਪਰ ਅੱਜ ਕਿਸੇ ਨੂੰ ਕੀ ਪਤਾ ਸੀ ਕਿ ਉਸ ਦੀ ਇਸ ਹਾਲਤ ਵਿਚ ਲਾਸ਼ ਪਿੰਡ ਆਵੇਗੀ। ਮ੍ਰਿਤਰ ਮਹਿਲ ਕਲਾਂ ਦੇ ਪਿੰਡ ਕੁਰੜ ਦੀ ਰਹਿਣ ਵਾਲੀ ਸੀ।  

ਇਹ ਵੀ ਪੜ੍ਹੋ: ਪੰਜਾਬ ਵਿਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ਼, ਅਗਲੇ 2 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਜਾਰੀ

ਮ੍ਰਿਤਕ ਲੜਕੀ ਦੀ ਮਾਤਾ ਅਮਰਜੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੀ ਲੜਕੀ ਦਿਲਪ੍ਰੀਤ ਕੌਰ ਨੇ +2 ਕਰਨ ਤੋਂ ਬਾਅਦ ਆਈਲੈਟਸ ਦੀ ਪ੍ਰੀਖਿਆ ਪਾਸ ਕੀਤੀ ਸੀ। 22 ਅਗਸਤ 2020 ਨੂੰ ਉਸ ਦਾ ਵਿਆਹ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਨਾਲ ਹੋਇਆ। ਇਸ ਤੋਂ ਬਾਅਦ 17 ਸਤੰਬਰ 2021 ਨੂੰ ਉਹ ਸਟੱਡੀ ਵੀਜ਼ਾ ਰਾਹੀਂ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਦੇ ਬਰੈਂਪਟਨ ਚਲੀ ਗਈ। ਉਹ ਕੁਝ ਸਮਾਂ ਪਹਿਲਾਂ ਪੰਜਾਬ ਆਈ ਸੀ।

ਮਾਂ ਅਮਰਜੀਤ ਕੌਰ ਨੇ ਦੱਸਿਆ- ਸ਼ਨੀਵਾਰ ਨੂੰ ਉਨ੍ਹਾਂ ਨੂੰ ਬੇਟੀ ਦਾ ਫੋਨ ਆਇਆ, ਉਦੋਂ ਸਭ ਠੀਕ ਸੀ। ਇਸ ਤੋਂ ਬਾਅਦ ਜਦੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਸ ਦਾ ਜਵਾਈ ਉਸ ਨੂੰ ਹਸਪਤਾਲ ਲੈ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਲੜਕੀ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਉਥੋਂ ਦੇ ਡਾਕਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement