Punjabi youths Died in US: ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ; ਪਿੰਡ ਵਿਚ ਸੋਗ ਦੀ ਲਹਿਰ
Published : Feb 16, 2024, 10:23 am IST
Updated : Feb 16, 2024, 10:23 am IST
SHARE ARTICLE
Death of two Punjabi youths in US
Death of two Punjabi youths in US

ਟਾਂਡਾ ਉੜਮੁੜ ਨਾਲ ਸਬੰਧਤ ਸਨ ਦੋਵੇਂ ਨੌਜਵਾਨ

Punjabi youths Died in US: ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡੀਆਨਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਉਸ ਨੂੰ ਦੇਖਣ ਜਾ ਰਹੇ ਉਸ ਦੇ ਰਿਸ਼ਤੇਦਾਰ ਨਾਲ ਵੀ ਰਸਤੇ 'ਚ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਵੀ ਮੌਤ ਹੋ ਗਈ। ਦੋਹੇ ਨੌਜਵਾਨ ਟਾਂਡਾ ਉੜਮੁੜ ਨਾਲ ਸਬੰਧਤ ਸਨ।

ਜਾਣਕਾਰੀ ਮੁਤਾਬਕ 13 ਫਰਵਰੀ ਨੂੰ ਜਹੂਰਾ ਵਾਸੀ 20 ਸਾਲਾ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਇੰਡੀਆਨਾ ਵਿਖੇ ਅਪਣੇ ਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਹਾਈਵੇ 'ਤੇ ਉਸ ਨੂੰ ਕਾਰ ਨੇ ਟੱਕਰ ਮਾਰ ਦਿਤੀ। ਇਸ ਟੱਕਰ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਰਿੰਦਰ ਸਿੰਘ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਅਜੇ ਉਸ ਦਾ ਵਿਆਹ ਨਹੀਂ ਹੋਇਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਕੁੱਝ ਦੂਰੀ ਉਤੇ ਰਹਿੰਦੇ ਵਰਿੰਦਰ ਸਿੰਘ ਦੇ ਤਾਏ ਦਾ ਪੁੱਤਰ ਲਖਵਿੰਦਰ ਸਿੰਘ ਅਪਣੇ ਮਾਮੇ ਦੇ ਲੜਕੇ ਪ੍ਰਭਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਲਵੰਡੀ ਡੱਡੀਆਂ ਨਾਲ ਵਰਿੰਦਰ ਨੂੰ ਦੇਖਣ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਵੀ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਪ੍ਰਭਜੋਤ ਦੀ ਮੌਤ ਹੋ ਗਈ ਅਤੇ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਨ੍ਹਾਂ ਹਾਦਸਿਆਂ ਤੋਂ ਬਾਅਦ ਦੋਹਾਂ ਪਰਵਾਰਾਂ ਵਿਚ ਸੋਗ ਦੀ ਲਹਿਰ ਹੈ। ਵਰਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਦੇ ਮਾਪਿਆਂ ਨੇ ਨੌਜਵਾਨਾਂ ਦੀਆਂ ਦੇਹਾਂ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।

(For more Punjabi news apart from Death of two Punjabi youths in US, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement