ਕੈਨੇਡਾ ਵਿਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਬਹਾਲ ਕਰਨ ਲਈ ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਅਪੀਲ
Published : Oct 16, 2023, 6:10 pm IST
Updated : Oct 16, 2023, 6:10 pm IST
SHARE ARTICLE
Vikramjit Singh Sahney
Vikramjit Singh Sahney

ਕਿਹਾ, ਅਸੀਂ ਅਪਣੇ ਹੀ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਗ਼ਲਤੀ ਬਗੈਰ ਸਜ਼ਾ ਨਹੀਂ ਦੇ ਸਕਦੇ

 

ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ, ਜਿਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹਨ, ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਪ੍ਰਵਾਸੀ ਵਿਸ਼ੇਸ਼ ਤੌਰ 'ਤੇ ਪੰਜਾਬੀਆਂ ਵਲੋਂ ਅਪਣੇ ਮਾਤਾ-ਪਿਤਾ ਦੀ ਗੰਭੀਰ ਬੀਮਾਰੀ, ਪ੍ਰਵਾਰਕ ਵਿਆਹਾਂ ਅਤੇ ਹੋਰ ਪ੍ਰਵਾਰਕ ਜ਼ਰੂਰਤਾਂ ਲਈ ਭਾਰਤੀ ਵੀਜ਼ਾ ਪ੍ਰਾਪਤ ਕਰਨ ਤੋਂ ਅਸਮਰੱਥਾ ਬਾਰੇ ਹਰ ਰੋਜ਼ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ: ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇਕ ਲੱਖ ਰੁਪਏ ਜਿੱਤੋ

ਪੰਜਾਬ ਦੇ ਹਰ ਦੂਜੇ ਘਰ ਕੈਨੇਡਾ ਵਿਚ ਪ੍ਰਵਾਰ ਦਾ ਕੋਈ ਨਾ ਕੋਈ ਮੈਂਬਰ ਰਹਿੰਦਾ ਹੈ। ਸਾਹਨੀ ਨੇ ਦਸਿਆ ਕਿ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਉਹ ਸਿਰਫ਼ ਮੌਤ ਦੇ ਮਾਮਲਿਆਂ ਲਈ ਹੀ ਐਮਰਜੈਂਸੀ ਵੀਜ਼ਾ 'ਤੇ ਵਿਚਾਰ ਕਰ ਸਕਦੇ ਹਨ। ਕਿਸੇ ਹੋਰ ਐਮਰਜੈਂਸੀ ਦੇ ਹੋਰ ਸਾਰੇ ਮਾਮਲਿਆਂ ਲਈ, ਉਹ ਵਿਦੇਸ਼ ਮੰਤਰਾਲੇ ਤੋਂ ਨੀਤੀਗਤ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਦੇ।

ਇਹ ਵੀ ਪੜ੍ਹੋ: ਸਿੱਖ ਨੇ ਜਿੱਤਿਆ ‘ਮਾਸਟਰ ਸ਼ੈੱਫ਼ ਸਿੰਗਾਪੁਰ’ 2023 ਦਾ ਖਿਤਾਬ  

ਸਾਹਨੀ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਕੈਨੇਡਾ ਵਿਚ ਭਾਰਤੀ ਮੂਲ ਦੇ ਲੋਕਾਂ ਨੂੰ ਵੀਜ਼ਾ ਨਾ ਜਾਰੀ ਕਰਨ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਸਾਹਨੀ ਨੇ ਉਮੀਦ ਪ੍ਰਗਟ ਕੀਤੀ ਕਿ ਚੰਗੀ ਸੂਝ-ਬੂਝ ਤੋਂ ਕੰਮ ਲੈਂਦਿਆਂ ਵਿਦੇਸ਼ ਵਿਭਾਗ ਕੈਨੇਡਾ ਵਿਚ ਅਪਣੇ ਹਾਈ ਕਮਿਸ਼ਨ ਅਤੇ ਕੌਂਸਲੇਟ ਨੂੰ ਵੀਜ਼ਾ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕਰੇਗਾ। ਉਨ੍ਹਾਂ ਨੇ ਸੁਝਾਅ ਦਿਤਾ ਕਿ ਭਾਰਤੀ ਮਿਸ਼ਨਾਂ ਵਿਚ ਸਟਾਫ ਦੀ ਕਮੀ ਦੇ ਮਾਮਲੇ ਵਿਚ, ਈ-ਵੀਜ਼ਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਪਣੇ ਹੀ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਕੋਈ ਗ਼ਲਤੀ ਬਗੈਰ ਸਜ਼ਾ ਨਹੀਂ ਦੇ ਸਕਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement