100 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਧੂਰੀ: ਧੂਰੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 100 ਨਵੇਂ ਆਮ ਆਦਮੀ ਕਲੀਨਿਕਾ ਦਾ ਉਦਘਾਟਨ ਕੀਤਾ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ ਧੂਰੀ ਦੀ ਨਵੀਂ ਇਮਾਰਤ ਵੀ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ 21.65 ਕਰੋੜ ਰੁਪਏ ਦੀ ਲਾਗਤ ਇਮਾਰਤ ਤਿਆਰ ਹੋਈ ਹੈ।
ਇਸ ਮੌਕੇ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਘੇਰਿਆ ਤੇ ਕਿਹਾ ਹੈ ਕਿ ਸੁਖਬੀਰ ਬਾਦਲ ਦਾ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਚਿੱਟੇ ਦੇ ਕੇਸ ਵਿੱਚ ਜ਼ਮਾਨਤ ਵਿੱਚ ਆਇਆ ਹੈ ਇਹ ਤਾਂ ਇਵੇਂ ਫਿਰਦਾ ਜਿਵੇ ਬਹਾਦਰ ਕਰ ਕੇ ਆਇਆ।
