Punjabi youth died in Italy: 20 ਦਿਨ ਪਹਿਲਾਂ ਵਿਆਹ ਕਰਵਾ ਕੇ ਇਟਲੀ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Published : Nov 17, 2023, 8:49 am IST
Updated : Nov 17, 2023, 8:49 am IST
SHARE ARTICLE
Punjabi youth died in Italy road accident
Punjabi youth died in Italy road accident

ਪਿੰਡ ਭੰਗਲਾਂ ਮਹਿੰਦਪੁਰ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਸੀ ਨੌਜਵਾਨ

Punjabi youth died in Italy: ਕਰੀਬ 20 ਦਿਨ ਪਹਿਲਾਂ ਵਿਆਹ ਕਰਵਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪੂਰੇ ਇਲਾਕੇ ਵਿਚ ਮਾਤਮ ਦਾ ਮਾਹੌਲ ਛਾਅ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਸਵੇਰੇ ਰਾਕੇਸ਼ ਕੁਮਾਰ (35) ਸਾਈਕਲ ਉਤੇ ਕੰਮ ਲਈ ਜਾ ਰਿਹਾ ਸੀ, ਇਸ ਦੌਰਾਨ ਮੀਲੀਆਰਾ ਨੰਬਰ 51 ਨੇੜੇ ਇਕ ਕਾਰ ਦੀ ਫੇਟ ਵੱਜਣ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਕਾਰ ਨੂੰ ਕੋਈ ਇਟਾਲੀਅਨ ਬਜ਼ੁਰਗ ਚਲਾ ਰਿਹਾ ਸੀ। ਘਟਨਾ ਮਗਰੋਂ ਸਥਾਨਕ ਸੁਰੱਖਿਆ ਕਰਮਚਾਰੀ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਤੁਰੰਤ ਹੈਲੀਕਾਪਟਰ ਵਾਲੀ ਐਂਬੂਲਸ ਰਾਹੀਂ ਜ਼ਖ਼ਮੀ ਰਾਕੇਸ਼ ਕੁਮਾਰ ਨੂੰ ਲਾਤੀਨਾ ਦੇ ਸਾਂਤਾ ਮਾਰੀਆ ਗੋਰੇਤੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿਤਾ। ਇਲਾਜ ਦੌਰਾਨ ਰਾਕੇਸ਼ ਕੁਮਾਰ ਨੇ ਦਮ ਤੋੜ ਦਿਤਾ।

ਦੱਸ ਦੇਈਏ ਕਿ ਮ੍ਰਿਤਕ ਰਾਕੇਸ਼ ਕੁਮਾਰ ਪੁੱਤਰ ਗੁਰਦਿਆਲ ਸਿੰਘ ਪਿੰਡ ਭੰਗਲਾਂ ਮਹਿੰਦਪੁਰ ਤਹਿਸੀਲ ਨੰਗਲ ਡੈਮ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਸੀ। ਮ੍ਰਿਤਕ ਦੇ ਜਾਣਕਾਰਾਂ ਨੇ ਦਸਿਆ ਕਿ ਰਾਕੇਸ਼ ਕੁਮਾਰ ਅਜੇ 20 ਦਿਨ ਪਹਿਲਾਂ ਹੀ ਵਿਆਹ ਕਰਵਾ 11 ਨਵੰਬਰ ਨੂੰ ਇਟਲੀ ਵਾਪਸ ਗਿਆ ਸੀ। ਰਾਕੇਸ਼ ਕੁਮਾਰ ਘਰ ਦੀ ਆਰਥਕ ਸਥਿਤੀ ਠੀਕ ਕਰਨ ਲਈ ਕਰੀਬ 10 ਸਾਲ ਪਹਿਲਾਂ ਇਟਲੀ ਗਿਆ ਸੀ। 

(For more news apart from Punjabi youth died in Italy road accident, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement