Punjab News: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌ+ਤ; ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਪ੍ਰੀਤ ਸਿੰਘ
Published : Jun 18, 2024, 11:21 am IST
Updated : Jun 18, 2024, 11:21 am IST
SHARE ARTICLE
File Photo
File Photo

ਝਰਨੇ ਹੇਠ ਨਹਾਉਣ ਸਮੇਂ ਵਾਪਰਿਆ ਹਾਦਸਾ

Punjab News:  ਕੈਨੇਡਾ ਦੇ ਸ਼ਹਿਰ ਮੌਂਕਟਨ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਨਸੂ ਦੇ ਆੜ੍ਹਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ ਸਾਲ ਪਹਿਲਾਂ ਚੰਗੇ ਭਵਿੱਖ ਲਈ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ।

ਗੁਰਪ੍ਰੀਤ ਸਿੰਘ ਅਪਣੀ ਪੜ੍ਹਾਈ ਪੂਰੀ ਕਰਕੇ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਵਿਚ ਪੀਆਰ ਹੋਇਆ ਸੀ। ਬੀਤੇ ਦਿਨੀਂ ਉਹ ਅਪਣੇ ਦੋਸਤਾਂ ਨਾਲ ਪਹਾੜੀ ਖੇਤਰ ਵਿਚ ਘੁੰਮਣ ਗਿਆ ਸੀ ਜਿਥੇ ਝਰਨੇ ਹੇਠ ਨਹਾਉਣ ਸਮੇਂ ਹਾਦਸਾ ਵਾਪਰ ਗਿਆ ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਗੁਰਪ੍ਰੀਤ ਸਿੰਘ ਦਾ ਅੱਜ ਉਸ ਦੇ ਪਿੰਡ ਵਿਚ ਸਸਕਾਰ ਕੀਤਾ ਜਾਵੇਗਾ।

 (For more Punjabi news apart from punjabi youth died in canada, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement