Canada News: ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਹੋਈ ਮੌਤ
Published : Aug 18, 2024, 10:04 am IST
Updated : Aug 18, 2024, 10:04 am IST
SHARE ARTICLE
A Punjabi truck driver died in an accident in Canada News
A Punjabi truck driver died in an accident in Canada News

Canada News: ਟਰੱਕ ਪਲਟਣ ਕਾਰਨ ਵਾਪਰਿਆ ਹਾਦਸਾ

A Punjabi truck driver died in an accident in Canada News: ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਸ਼ਵੀਰ ਸਿੰਘ ਮੱਲੀ (31) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੈਲਗਰੀ 'ਚ ਹਾਈਵੇਅ ਉੱਤੇ ਅਮੋਨੀਅਮ ਨਾਈਟ੍ਰੇਟ ਨਾਲ ਭਰਿਆ ਇਕ ਸੈਮੀ ਟਰੱਕ ਪਲਟ ਗਿਆ।

ਜਿਸ ਨੂੰ ਪੰਜਾਬੀ ਮੂਲ ਦਾ ਡਰਾਈਵਰ ਹਰਸ਼ਵੀਰ ਸਿੰਘ ਮੱਲੀ 31 ਸਾਲਾ ਚਲਾ ਰਿਹਾ ਸੀ। ਜਿਸ ਦੀ ਹੇਠਾਂ ਦੱਬੇ ਜਾਣ ਕਾਰਨ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਪਿਛਲੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਕੈਲਗਰੀ ਵਿਖੇ ਰਹਿ ਰਿਹਾ ਸੀ।

ਮ੍ਰਿਤਕ ਹਰਸ਼ਵੀਰ ਸਿੰਘ ਮੱਲੀ ਆਪਣੇ ਪਿੱਛੇ ਪਤਨੀ ਅਤੇ 2 ਬੇਟੇ ਇਕ 3 ਸਾਲਾ ਅਤੇ ਦੂਜਾ 15 ਮਹੀਨਿਆਂ ਦਾ ਛੱਡ ਗਿਆ ਹੈ। ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਕਰਕੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement