Punjab News: ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਕਤਲ; ਰੋਜ਼ੀ ਰੋਟੀ ਲਈ 8 ਸਾਲ ਪਹਿਲਾਂ ਗਿਆ ਸੀ ਵਿਦੇਸ਼
Published : Mar 19, 2024, 5:09 pm IST
Updated : Mar 19, 2024, 5:09 pm IST
SHARE ARTICLE
Murder of a Punjabi youth in Manila
Murder of a Punjabi youth in Manila

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

Punjab News: ਚੰਗੇ ਭਵਿੱਖ ਲਈ ਮਨੀਲਾ ਗਏ ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆ ਦੇ 35 ਸਾਲਾ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਅਵਤਾਰ ਸਿੰਘ (35) ਪੁੱਤਰ ਸਵਰਗੀ ਬੂਟਾ ਸਿੰਘ ਵਾਸੀ ਰਾਮਗੜ੍ਹ ਸਿਵੀਆ (ਨੇੜੇ ਰਾਏਕੋਟ) ਦੀ ਭੈਣ ਜਸਵੀਰ ਕੌਰ, ਸਰਪੰਚ ਸੁਖਦੇਵ ਸਿੰਘ ਤੇ ਹੋਰ ਪਰਵਾਰਕ ਮੈਂਬਰਾਂ ਨੇ ਦਸਿਆ ਕਿ ਉਜਵਲ ਭਵਿੱਖ ਤੇ ਰੁਜ਼ਗਾਰ ਦੀ ਭਾਲ ਲਈ ਅਵਤਾਰ ਸਿੰਘ 2016 ਵਿਚ ਮਨੀਲਾ ਵਿਖੇ ਰਹਿੰਦੀ ਅਪਣੀ ਭੈਣ ਸਰਬਜੀਤ ਕੌਰ ਤੇ ਜੀਜਾ ਨਿਰਮਲ ਸਿੰਘ ਦੇ ਕੋਲ ਗਿਆ ਸੀ।

ਉਥੇ ਉਹ ਮਨੀਲਾ ਦੇ ਸਨਹੋਸੀਇਨ ਸ਼ਹਿਰ ਵਿਚ 8 ਸਾਲਾਂ ਤੋਂ ਕੰਮ ਕਰ ਰਿਹਾ ਸੀ ਪਰ 17 ਮਾਰਚ ਦੀ ਸ਼ਾਮ ਜਦੋਂ ਉਹ ਮੋਟਰਸਾਈਕਲ ’ਤੇ ਕੰਮ ਤੋਂ ਘਰ ਨੂੰ ਵਾਪਸ ਪਰਤ ਰਿਹਾ ਸੀ ਅਤੇ ਜਦੋਂ ਉਹ ਘਰ ਨੇੜੇ ਪਹੁੰਚਿਆ ਤਾਂ ਪਿਛਾ ਕਰਦੇ ਆ ਰਹੇ ਇਕ ਟਰਾਈਸਾਈਕਲ (ਰਿਕਸ਼ਾ) ’ਤੇ ਸਵਾਰ ਇਕ ਨੌਜਵਾਨ ਨੇ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿਤੀ। ਬਾਅਦ ਵਿਚ ਉਕਤ ਹਮਲਾਵਰ ਨੇ ਕਿਸੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿਤਾ ਅਤੇ ਉਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਉਥੇ ਸੜਕ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ।

ਇਸ ਮੰਦਭਾਗੀ ਘਟਨਾ ਦੀ ਮਨੀਲਾ ਰਹਿੰਦੀ ਮ੍ਰਿਤਕ ਦੀ ਭੈਣ ਸਰਬਜੀਤ ਕੌਰ ਨੇ ਪੰਜਾਬ ਵਿਚ ਪਰਵਾਰਕ ਮੈਂਬਰਾਂ ਨੂੰ ਫੋਨ ’ਤੇ ਜਾਣਕਾਰੀ ਦਿਤੀ ਅਤੇ ਉਨ੍ਹਾਂ ਨੇ ਮਨੀਲਾ ਵਿਖੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿਤਾ। ਉਨ੍ਹਾਂ ਦਸਿਆ ਕਿ ਅਵਤਾਰ ਸਿੰਘ ਨੇ 8 ਸਾਲਾਂ ਬਾਅਦ 20 ਮਾਰਚ 2024 ਨੂੰ ਇੰਡੀਆ ਅਪਣੇ ਜੱਦੀ ਪਿੰਡ ਰਾਮਗੜ੍ਹ ਸਿਵੀਆ ਵਿਖੇ ਆਉਣਾ ਸੀ ਪਰ 17 ਮਾਰਚ ਨੂੰ ਇਹ ਮੰਦਭਾਗੀ ਘਟਨਾ ਵਾਪਰ ਗਈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਰਵਾਰ ਨੇ ਮੰਗ ਕੀਤੀ ਹੈ ਕਿ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਖੋਹਣ ਵਾਲੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਵਾਰ ਨੂੰ ਆਰਥਕ ਸਹਾਇਤਾ ਮਿਲਣੀ ਚਾਹੀਦੀ ਹੈ।

 (For more Punjabi news apart from Murder of a Punjabi youth in Manila, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement