Punjabi death UK: ਇੰਗਲੈਂਡ ’ਚ ਪੰਜਾਬੀ ਨੌਜਵਾਨ ਦੀ ਮੌਤ, ਪਿਛਲੇ ਕਰੀਬ ਡੇਢ ਸਾਲ ਤੋਂ ਸ਼ਹਿਰ ਹੈਡਰਸਫੀਲਡ ’ਚ ਰਹਿ ਰਿਹਾ ਸੀ ਨੌਜਵਾਨ
Published : Feb 20, 2025, 8:43 am IST
Updated : Feb 20, 2025, 8:43 am IST
SHARE ARTICLE
Punjabi death in England Lakhke Padda Kapurthala News
Punjabi death in England Lakhke Padda Kapurthala News

Punjabi death UK: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾ ਨਾਲ ਸਬੰਧਿਤ ਸੀ। 

ਇੰਗਲੈਂਡ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਮਨਜੋਤ ਸਿੰਘ ਪੁੱਤਰ ਸਵਰਗੀ ਕੁਲਵੰਤ ਸਿੰਘ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾ ਨਾਲ ਸਬੰਧਿਤ ਸੀ। 

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਪਿਛਲੇ ਲਗਪਗ ਡੇਢ ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੈਡਰਸਫੀਲਡ 'ਚ ਰਹਿੰਦਾ ਸੀ ਤੇ ਦੱਸ ਦਿਨ ਪਹਿਲਾਂ ਉਕਤ ਨੌਜਵਾਨ ਉੱਥੇ ਰਹਿੰਦੇ ਪਛਾਣ ਵਾਲਿਆਂ ਨੂੰ ਸ਼ੱਕੀ ਹਾਲਤ ਵਿੱਚ ਜ਼ਖ਼ਮੀ ਮਿਲਿਆ ਤੇ ਉਨ੍ਹਾਂ ਵੱਲੋਂ ਸਥਾਨਕ ਪੁਲਿਸ ਦੀ ਸਹਾਇਤਾ ਨਾਲ ਹਰਮਨਜੋਤ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਬੀਤੇ ਦਿਨ ਉਸ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਹੁਣ ਪਰਿਵਾਰ 'ਚ ਇਕੱਲੀ ਉਸ ਦੀ ਮਾਤਾ ਕੁਲਬੀਰ ਕੌਰ ਤੇ ਉਸ ਦੀ ਵੱਡੀ ਭੈਣ ਜੋ ਕਿ ਕੈਨੇਡਾ ਵਿੱਚ ਰਹਿੰਦੀ ਹੈ, ਰਹਿ ਗਏ ਹਨ। ਮ੍ਰਿਤਕ ਦੀ ਮਾਂ ਨੇ ਸ਼ੱਕ ਪ੍ਰਗਟਾਇਆ ਹੈ ਕਿ ਹਰਮਨਜੋਤ  ਦੀ ਮੌਤ ਮਗਰ ਕੋਈ ਡੂੰਘੀ ਸਾਜਿਸ਼ ਹੈ ਤੇ ਉਸ ਦੇ ਪੁੱਤ ਦੇ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਤੇ ਪੰਜਾਬ ਸਰਕਾਰ ਕੋਲੋਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement