ਸੰਸਦ ਦੇ ਦੋਹਾਂ ਸਦਨਾਂ ਦੀ ਸਕੱਤਰੇਤ ਵਿਚ ਕੰਮਕਾਜ ਸ਼ੁਰੂ
Published : Apr 21, 2020, 9:02 am IST
Updated : Apr 21, 2020, 9:02 am IST
SHARE ARTICLE
File Photo
File Photo

ਕੋਰੋਨਾ ਵਾਇਰਸ ਸੰਕਟ ਕਾਰਨ ਐਲਾਨੇ ਮੁਕੰਮਲ ਬੰਦ ਦੇ 27 ਦਿਨਾਂ ਮਗਰੋਂ ਸੰਸਦ ਦੇ ਦੋਹਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰੇਤ ਵਿਚ ਸੋਮਵਾਰ ਤੋਂ

ਨਵੀਂ ਦਿੱਲੀ, 20 ਅਪ੍ਰੈਲ : ਕੋਰੋਨਾ ਵਾਇਰਸ ਸੰਕਟ ਕਾਰਨ ਐਲਾਨੇ ਮੁਕੰਮਲ ਬੰਦ ਦੇ 27 ਦਿਨਾਂ ਮਗਰੋਂ ਸੰਸਦ ਦੇ ਦੋਹਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰੇਤ ਵਿਚ ਸੋਮਵਾਰ ਤੋਂ ਜ਼ਰੂਰੀ ਕੰਮਕਾਜ ਸ਼ੁਰੂ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਨੇ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਭਵਨ ਪਹੁੰਚ ਕੇ ਤਾਲਾਬੰਦੀ ਦੌਰਾਨ ਵਿਭਾਗੀ ਕੰਮਕਾਜ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦਾ ਜਾਇਜ਼ਾ ਲਿਆ। ਬਿਰਲਾ ਨੇ ਸਿਹਤ ਕਾਮਿਆਂ ਨੂੰ ਯੋਧੇ ਦਸਦਿਆਂ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।  

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ। ਬਿਆਨ ਮੁਤਾਬਕ ਸੰਸਦ ਭਵਨ ਵਿਚ ਤਾਲਾਬੰਦੀ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਰਾਜ ਸਭਾ ਦੇ ਸਭਾਪਤੀ ਐਮ ਵੈਂਕਈਆ ਨਾਇਡੂ ਨੇ ਸਿਰਫ਼ ਅਜਿਹੇ ਅਹਿਮ ਕੰਮ ਕਰਨ ਦੀ ਆਗਿਆ ਦਿਤੀ ਹੈ ਜਿਨ੍ਹਾਂ ਨੂੰ ਲਟਕਾ ਕੇ ਨਹੀਂ ਰਖਿਆ ਜਾ ਸਕਦਾ।     
    (ਏਜੰਸੀ)


 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement