ਅਮਰੀਕਾ ਤੋਂ ਮੰਦਭਾਗੀ ਖ਼ਬਰ, 24 ਸਾਲਾ ਭਾਰਤੀ ਗੱਭਰੂ ਦੀ ਗੋਲੀ ਲੱਗਣ ਨਾਲ ਹੋਈ ਮੌਤ

By : GAGANDEEP

Published : Apr 21, 2023, 12:36 pm IST
Updated : Apr 21, 2023, 12:36 pm IST
SHARE ARTICLE
photo
photo

ਪੜ੍ਹਾਈ ਦੇ ਨਾਲ-ਨਾਲ ਫਿਊਲ ਸਟੇਸ਼ਨ 'ਤੇ ਪਾਰਟ-ਟਾਈਮ ਨੌਕਰੀ ਕਰਦਾ ਸੀ ਮ੍ਰਿਤਕ ਨੌਜਵਾਨ

 

ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਫਿਊਲ ਸਟੇਸ਼ਨ ਉੱਤੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਭਾਰਤੀ ਨੌਜਵਾਨ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਸਯੇਸ਼ ਵੀਰਾ ਵਜੋਂ ਹੋਈ ਹੈ। ਉਹ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਬਿਜਲੀ ਚੋਰੀ : ਪਾਵਰਕੌਮ ਨੇ ਸੈਵਨ ਸਟਾਰ ਹੋਟਲ ਨੂੰ 28.45 ਲੱਖ ਦਾ ਠੋਕਿਆ ਜੁਰਮਾਨਾ

ਸਯੇਸ਼ ਵੀਰਾ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ ਅਤੇ ਇੱਕ ਫਿਊਲ ਸਟੇਸ਼ਨ ਪਾਰਟ-ਟਾਈਮ ਨੌਕਰੀ ਵੀ ਕਰਦਾ ਸੀ। ਅਮਰੀਕੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਨੂੰ ਸੂਬੇ ਦੇ ਕੋਲੰਬਸ ਸਰਕਲ 'ਚ ਵਾਪਰੀ।

ਇਹ ਵੀ ਪੜ੍ਹੋ: ਪਿਤਾ ਨਾਲ ਪੈਦਲ ਜਾ ਰਹੇ 11 ਸਾਲਾ ਬੱਚੇ ਨੂੰ ਤੇਜ਼ ਰਫਤਾਰ ਵਾਹਨ ਨੇ ਕੁਚਲਿਆ, ਮੌਤ

ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 20 ਅਪ੍ਰੈਲ, 2023 ਨੂੰ ਸਵੇਰੇ 12:50 ਵਜੇ, ਕੋਲੰਬਸ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਡਬਲਯੂ. ਬਰਾਡ ਸਟੇਸ਼ਨ ਨੂੰ ਭੇਜਿਆ ਗਿਆ। ਉਥੇ ਪਹੁੰਚ ਕੇ ਅਧਿਕਾਰੀਆਂ ਨੇ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਪਾਇਆ, ਜਿਸ ਦੀ ਪਛਾਣ ਸਯੇਸ਼ ਵੀਰਾ (24) ਵਜੋਂ ਹੋਈ। ਉਸ ਨੂੰ ਗੋਲੀ ਲੱਗੀ ਹੋਈ ਸੀ।” ਉਨ੍ਹਾਂ ਦੱਸਿਆ ਕਿ ਵੀਰਾ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement